
ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 107 ਕਰੋੜ ਰੁਪਏ ਦੱਸੀ ਜਾ ਰਹੀ ਹੈ
MD Drugs Factory Busted : ਮੁੰਬਈ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਗੈਰ-ਕਾਨੂੰਨੀ ਐਮਡੀ ਡਰੱਗਜ਼ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 107 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁੰਬਈ ਪੁਲਸ ਮੁਤਾਬਕ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੋਧਪੁਰ 'ਚ ਵੱਡੇ ਪੱਧਰ 'ਤੇ ਐਮਡੀ ਡਰੱਗਜ਼ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਇੱਕ ਟੀਮ ਬਣਾ ਕੇ ਜੋਧਪੁਰ ਵਿੱਚ ਛਾਪੇਮਾਰੀ ਕੀਤੀ, ਜਿੱਥੋਂ ਭਾਰੀ ਮਾਤਰਾ ਵਿੱਚ ਐਮਡੀ ਡਰੱਗਜ਼ ਅਤੇ ਨਸ਼ੀਲੇ ਪਦਾਰਥ ਬਣਾਉਣ ਦਾ ਸਮਾਨ ਬਰਾਮਦ ਹੋਇਆ।
ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਸ ਦਾ ਮੰਨਣਾ ਹੈ ਕਿ ਇਸ ਗੈਰ-ਕਾਨੂੰਨੀ ਡਰੱਗ ਫੈਕਟਰੀ ਦੇ ਲਿੰਕ ਮੁੰਬਈ ਅਤੇ ਦੇਸ਼ ਦੇ ਹੋਰ ਹਿੱਸਿਆਂ ਨਾਲ ਵੀ ਜੁੜੇ ਹੋ ਸਕਦੇ ਹਨ। ਡਰੱਗ ਮਾਫੀਆ ਖਿਲਾਫ ਮੁੰਬਈ ਪੁਲਸ ਦੀ ਇਸ ਕਾਰਵਾਈ ਨੂੰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।