
ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜੀਵ ਗਾਂਧੀ ਵਾਂਗ ਹਤਿਆ ਕਰਨ ਦੀ ਕਥਿਤ ਸਾਜ਼ਸ਼ ਨਾਲ......
ਨਵੀਂ ਦਿੱਲੀ, ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜੀਵ ਗਾਂਧੀ ਵਾਂਗ ਹਤਿਆ ਕਰਨ ਦੀ ਕਥਿਤ ਸਾਜ਼ਸ਼ ਨਾਲ ਸਬੰਧਤ ਚਿੱਠੀ ਦੇ ਸੰਦਰਭ ਵਿਚ ਕਿਹਾ ਹੈ ਕਿ ਇਸ ਦੀ ਪੁਸ਼ਟੀ ਨਹੀਂ ਹੋਈ ਪਰ ਸਰਕਾਰ ਨੂੰ ਪ੍ਰਧਾਨ ਮੰਤਰੀ ਨੂੰ ਪੱਕੀ ਸੁਰੱਖਿਆ ਮੁਹਈਆ ਕਰਾਉਣੀ ਚਾਹੀਦੀ ਹੈ ਅਤੇ ਅਜਿਹਾ ਕਰਨਾ ਉਸ ਦਾ ਫ਼ਰਜ਼ ਹੈ।
ਚਿਦੰਬਰਮ ਨੇ ਰਾਮਦਾਸ ਅਠਾਵਲੇ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਦੇ ਇਕ ਮੰਤਰੀ ਕਹਿੰਦੇ ਹਨ ਕਿ ਕਥਿਤ ਸਾਜ਼ਸ਼ ਨਾਲ ਜੁੜੇ ਐਲਗਾਰ ਪਰਿਸ਼ਦ ਦੇ ਕੁੱਝ ਬੰਦਿਆਂ ਨੂੰ ਉਹ ਜਾਣਦੇ ਹਨ ਅਤੇ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ, 'ਮੈਨੂੰ ਨਹੀਂ ਲਗਦਾ ਕਿ ਤੁਹਾਨੂੰ ਉਨ੍ਹਾਂ ਨੂੰ ਸਾਰੇ ਪੱਤਰਾਂ ਨੂੰ ਅਧਿਕਾਰਤ ਦਸਤਾਵੇਜ਼ ਵਜੋਂ ਵੇਖਣਾ ਚਾਹੀਦਾ ਹੈ ਜਿਨ੍ਹਾਂ ਦੀ ਪੁਸ਼ਟੀ ਨਹੀਂ ਹੋਈ। ਸਾਬਕਾ ਗ੍ਰਹਿ ਮੰਤਰੀ ਨੇ ਕਿਹਾ, 'ਪ੍ਰਧਾਨ ਮੰਤਰੀ ਨੂੰ ਪੂਰੀ ਸੁਰੱਖਿਆ ਮੁਹੀਆ ਕਰਾਉਣਾ ਸਰਕਾਰ ਦਾ ਕੰਮ ਹੈ। ਇਸ ਲਈ ਸਰਕਾਰ ਜ਼ਰੂਰੀ ਕਦਮ ਚੁੱਕੇ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਹੋਵੇ। (ਏਜੰਸੀ)