ਹੱਥ ਚੁੰਮ ਕੇ ਇਲਾਜ ਕਰਨ ਵਾਲੇ ਬਾਬੇ ਦੀ ਕੋਰੋਨਾ ਨਾਲ ਮੌਤ
Published : Jun 12, 2020, 7:45 am IST
Updated : Jun 12, 2020, 7:45 am IST
SHARE ARTICLE
corona test
corona test

ਮੱਧ ਪ੍ਰਦੇਸ਼ ਦੇ ਰਤਲਾਮ 'ਚ ਪ੍ਰਸ਼ਾਸਨ ਨੇ ਇਕ ਅਜਿਹੇ ਬਾਬੇ ਦਾ ਪ੍ਰਗਟਾਵਾ ਕੀਤਾ ਹੈ ਜੋ ਲੋਕਾਂ ਦਾ ਹੱਥ ਚੁੰਮ ਕੇ ਬੀਮਾਰੀਆਂ ਦਾ ਇਲਾਜ ਕਰਦਾ

ਰਤਲਾਮ, 11 ਜੂਨ : ਮੱਧ ਪ੍ਰਦੇਸ਼ ਦੇ ਰਤਲਾਮ 'ਚ ਪ੍ਰਸ਼ਾਸਨ ਨੇ ਇਕ ਅਜਿਹੇ ਬਾਬੇ ਦਾ ਪ੍ਰਗਟਾਵਾ ਕੀਤਾ ਹੈ ਜੋ ਲੋਕਾਂ ਦਾ ਹੱਥ ਚੁੰਮ ਕੇ ਬੀਮਾਰੀਆਂ ਦਾ ਇਲਾਜ ਕਰਦਾ ਸੀ। ਇਸ ਬਾਬੇ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਜਦੋਂ ਇਸ ਬਾਬੇ ਦੇ ਸੰਪਰਕ 'ਚ ਆਏ ਲੋਕਾਂ ਦੀ ਕੋਰੋਨਾ ਜਾਂਚ ਕਰਵਾਈ ਤਾਂ 29 ਭਗਤਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਮਿਲੀ। ਇਹ ਖ਼ਬਰ ਮਿਲਣ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆ ਗਿਆ ਅਤੇ ਉਸ ਨੇ ਸ਼ਹਿਰ ਦੇ ਅਜਿਹੇ ਸਾਰੇ ਬਾਬਿਆਂ ਅਤੇ ਪੀਰਾਂ ਨੂੰ ਚੁਕ ਕੇ ਕੁਆਰੰਟੀਨ ਸੈਂਟਰ 'ਚ ਭੇਜ ਦਿਤਾ ਹੈ। ਉਧਰ ਕੁਆਰੰਟੀਨ ਸੈਂਟਰ 'ਚ ਬੰਦ ਕੀਤੇ ਗਏ ਬਾਬਿਆਂ ਦੀ ਸ਼ਿਕਾਇਤ ਹੈ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦੇ ਰਿਹਾ।

ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਇਹ ਸਾਰੇ ਲੋਕ ਹੁਣ ਤਕ ਅਪਣਾ ਕੰਮ ਵੀ ਬੰਦ ਕਰ ਚੁਕੇ ਸਨ, ਫਿਰ ਵੀ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਬਾਬੇ ਲੋਕਾਂ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਦੀ ਗੱਲ ਕਰ ਕੇ ਉਨ੍ਹਾਂ ਨਾਲ ਝਾੜ ਫੂਕ ਕਰਦੇ ਹਨ ਅਤੇ ਉਨ੍ਹਾਂ ਨੂੰ ਤਾਬੀਜ਼ ਦਿੰਦੇ ਹਨ ਅਤੇ ਇਸ ਤਰ੍ਹਾਂ ਜਨਤਾ ਨੂੰ ਬੇਵਕੂਫ਼ ਬਣਾਉਂਦੇ ਹਨ। ਇਹ ਕਦੇ-ਕਦੇ ਲੋਕਾਂ ਦੇ ਹੱਥ ਵੀ ਚੁੰਮਣ ਲੱਗਦੇ ਹਨ, ਜਿਸ ਕਾਰਨ ਇਸ ਤਰ੍ਹਾਂ ਦੀ ਬੀਮਾਰੀ ਦੇ ਫੈਲਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM
Advertisement