ਲਦਾਖ਼ ਵਿਵਾਦ : ਭਾਰਤ ਅਤੇ ਚੀਨ ਗੱਲਬਾਤ ਜਾਰੀ ਰਖਣ ਲਈ ਸਹਿਮਤ
Published : Jun 12, 2020, 9:01 am IST
Updated : Jun 12, 2020, 9:01 am IST
SHARE ARTICLE
India China
India China

ਦੋਹਾਂ ਧਿਰਾਂ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਗੱਲ ਆਖੀ

ਨਵੀਂ ਦਿੱਲੀ, 11 ਜੂਨ :  ਭਾਰਤ ਅਤੇ ਚੀਨ ਨੇ ਪੂਰਬੀ ਲਦਾਖ਼ ਵਿਵਾਦ ਦੇ ਛੇਤੀ ਹੱਲ ਲਈ ਫ਼ੌਜੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਜਾਰੀ ਰੱਖਣ 'ਤੇ ਸਹਿਮਤੀ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿਤੀ। ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਹਫ਼ਤਾਵਾਰੀ ਪ੍ਰੈਸ ਕਾਨਫ਼ਰੰਸ ਵਿਚ ਦਸਿਆ ਕਿ ਦੋਹਾਂ ਧਿਰਾਂ ਨੇ ਮਸਲੇ ਦੇ ਸ਼ਾਂਤਮਈ ਹੱਲ ਲਈ ਫ਼ੌਜੀ ਅਤੇ ਸਫ਼ਾਰਤੀ ਪੱਧਰ'ਤੇ ਗੱਲਬਾਤ ਜਾਰੀ ਰੱਖਣ ਅਤੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਵੀ ਗੱਲ ਆਖੀ ਹੈ ਜੋ ਦੋਹਾਂ ਦੇਸ਼ਾਂ ਦੇ ਆਗੂਆਂ ਦੀ ਵਿਆਪਕ ਨਿਗਰਾਨੀ ਅਤੇ ਸੇਧ ਹੇਠ ਹੋਵੇ।

ਉਂਜ ਉਨ੍ਹਾਂ ਵਿਵਾਦਮਈ ਇਲਾਕੇ ਤੋਂ ਚੀਨੀ ਫ਼ੌਜਾਂ ਦੇ ਪਿੱਛੇ ਹਟਣ ਬਾਰੇ ਸਵਾਲ ਦਾ ਜਵਾਬ ਨਹੀਂ ਦਿਤਾ। ਬੁਲਾਰੇ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਛੇ ਜੂਨ 2020 ਨੂੰ ਭਾਰਤ ਅਤੇ ਚੀਨ ਦੇ ਕੋਰ ਕਮਾਂਡਰਾਂ ਵਿਚਾਲੇ ਬੈਠਕ ਹੋਈ ਸੀ। ਇਹ ਬੈਠਕ ਸਰਹੱਦ 'ਤੇ ਪੈਦਾ ਤਣਾਅਪੂਰਨ ਹਾਲਾਤ ਨਾਲ ਸਿੱਝਣ ਅਤੇ ਮਾਹੌਲ ਸ਼ਾਂਤਮਈ ਬਣਾਉਣ ਦੇ ਮਕਸਦ ਨਾਲ ਹੋਈ ਸੀ।

ਉਨ੍ਹਾਂ ਕਿਹਾ ਕਿ ਬੈਠਕ ਵਿਚ ਇਸ ਗੱਲ 'ਤੇ ਸਹਿਮਤੀ ਬਣੀ ਕਿ ਮਾਹੌਲ ਸੁਖਾਵਾਂ ਬਣੇ ਅਤੇ ਮਸਲੇ ਦਾ ਛੇਤੀ ਹੱਲ ਹੋਵੇ। ਇਸ ਲਈ ਦੋਹਾਂ ਧਿਰਾਂ ਨੇ ਫ਼ੌਜੀ ਅਤੇ ਰਾਜਨਾਇਕ ਪੱਧਰ 'ਤੇ ਗੱਲਬਾਤ ਜਾਰੀ ਰੱਖਣ ਅਤੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ, 'ਇਹ ਭਾਰਤ ਅਤੇ ਚੀਨ ਦੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਅਤੇ ਵਿਕਾਸ ਲਈ ਲਾਜ਼ਮੀ ਹੈ।' ਫ਼ੌਜੀ ਸੂਤਰਾਂ ਨੇ ਕਲ ਦਾਅਵਾ ਕੀਤਾ ਸੀ ਕਿ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਨੇ ਗਲਵਾਨ ਘਾਟੀ ਅਤੇ ਹਾਟ ਸਪਰਿੰਗ ਖੇਤਰ ਵਿਚ ਗਸ਼ਤੀ ਪੁਆਇੰਟ 14 ਅਤੇ 15 'ਤੇ ਪਿੱਛੇ ਹਟਣਾ ਸ਼ੁਰੂ ਕਰ ਦਿਤਾ ਹੈ ਅਤੇ ਚੀਨੀ ਧਿਰ ਦੋ ਖੇਤਰਾਂ ਵਿਚ 1.5 ਕਿਲੋਮੀਟਰ ਪਿੱਛੇ ਹਟ ਗਈ ਹੈ। ਭਾਰਤ ਅਤੇ ਚੀਨ ਦੀਆਂ ਫ਼ੌਜਾਂ 5 ਮਈ ਤੋਂ ਆਹਮੋ-ਸਾਹਮਣੇ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM

ਰਾਹ ਜਾਂਦੀ ਔਰਤ ਤੋਂ Motorcycle ਸਵਾਰਾਂ ਨੇ ਝਪਟਿਆ ਪਰਸ, CCTV 'ਚ ਕੈਦ ਹੋਈ ਵਾਰਦਾਤ | Latest Punjab News

18 May 2024 11:23 AM

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM
Advertisement