ਦੇਸ਼ 'ਚ ਕਈ ਥਾਈਂ ਤੇਜ਼ੀ ਨਾਲ ਫੈਲ ਸਕਦੈ ਕੋਰੋਨਾ ਵਾਇਰਸ : ਡਾ. ਭਾਰਗਵ
Published : Jun 12, 2020, 8:43 am IST
Updated : Jun 12, 2020, 8:46 am IST
SHARE ARTICLE
Dr. Bhargava
Dr. Bhargava

ਦੇਸ਼ ਵਿਚ ਹਾਲੇ ਕਮਿਊਨਿਟੀ ਫੈਲਾਅ ਨਹੀਂ ਪਰ ਸਾਵਧਾਨੀ ਜ਼ਰੂਰੀ

ਨਵੀਂ ਦਿੱਲੀ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਮੁਖੀ ਪ੍ਰੋਫ਼ੈਸਰ ਡਾ. ਬਲਰਾਮ ਭਾਰਗਵ ਨੇ ਕਿਹਾ ਹੈ ਕਿ ਭਾਰਤ ਵੱਡਾ ਦੇਸ਼ ਹੈ ਅਤੇ ਇਥੇ ਕੋਰੋਨਾ ਵਾਇਰਸ ਦੀ ਵਿਆਪਕਤਾ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਕਮਿਊਨਿਟੀ ਫੈਲਾਅ ਦੇ ਪੜਾਅ ਵਿਚ ਨਹੀਂ ਹੈ।

Corona virusCorona virus

ਦੇਸ਼ ਵਿਚ ਹੁਣ ਤਕ 0.73 ਫ਼ੀ ਸਦੀ ਆਬਾਦੀ ਹੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਈ ਹੈ। ਭਾਰਗਵ ਨੇ ਪੱਤਰਕਾਰ ਸੰਮੇਲਨ ਵਿਚ ਆਖਿਆ ਕਿ ਭਾਰਤ ਵਿਚ ਮ੍ਰਿਤਕਾਂ ਦੀ ਗਿਣਤੀ ਵੀ ਦੁਨੀਆਂ ਵਿਚ ਸੱਭ ਤੋਂ ਘੱਟ ਹੈ। ਉਂਜ, ਉਨ੍ਹਾਂ ਕੋਰੋਨਾ ਵਾਇਰਸ ਦੇ ਖ਼ਤਰੇ ਤੋਂ ਲੋਕਾਂ ਨੂੰ ਸਾਵਧਾਨ ਹੋਣ ਦੀ ਤਾਕੀਦ ਕੀਤੀ।

Dr. BhargavaDr. Bhargava

ਡਾ. ਭਾਰਗਵ ਨੇ ਇਹ ਵੀ ਕਿਹਾ ਕਿ ਵੱਡੀ ਆਬਦੀ ਹੁਣ ਵੀ ਖ਼ਤਰੇ ਹੇਠ ਹੈ, ਇਸ ਲਈ ਲਾਗ ਦੇਸ਼ ਦੇ ਕਈ ਹਿੱਸਿਆਂ ਵਿਚ ਤੇਜ਼ੀ ਨਾਲ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਪਿੰਡਾਂ ਦੀ ਤੁਲਨਾ ਵਿਚ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਸ਼ਹਿਰਾਂ ਦੀਆਂ ਝੁੱਗੀਆਂ ਬਸਤੀਆਂ ਵਿਚ ਲਾਗ ਦਾ ਖ਼ਤਰਾ ਸੱਭ ਤੋਂ ਜ਼ਿਆਦਾ ਹੈ।

Corona virus Corona virus

ਇਸ ਲਈ ਇਲਾਜ ਅਤੇ ਦਵਾਈਆਂ ਤੋਂ ਵੱਖ, ਹੋਰ ਸਾਰੀਆਂ ਸਾਵਧਾਨੀਆਂ ਵਰਤਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ ਸਥਾਨਕ ਪੱਧਰ'ਤੇ ਤਾਲਾਬੰਦੀ ਲਾਗੂ ਕਰਨੀ ਪਵੇਗੀ। ਕੰਟੇਨਮੈਂਟ ਜ਼ੋਨ ਵਿਚ ਲਾਗ ਦਾ ਪੱਧਰ ਬਹੁਤ ਜ਼ਿਆਦਾ ਹੈ।

Dr. BhargavaDr. Bhargava

ਸਿਰੋ ਸਰਵੇ ਬਾਰੇ ਜਾਣਕਾਰੀ ਦਿੰਦਿਆਂ ਭਾਰਗਵ ਨੇ ਕਿਹਾ ਕਿ ਇਸ ਸਰਵੇ ਵਿਚ ਅਹਿਮ ਗੱਲਾਂ ਦਾ ਪਤਾ ਲਗਦਾ ਹੈ। ਇਸ ਸਰਵੇ ਜ਼ਰੀਏ ਆਮ ਆਦਮੀ ਦੇ ਐਂਟੀਬਾਡੀ ਦੀ ਜਾਂਚ ਕੀਤੀ ਜਾਂਦੀ ਹੈ। ਇਸ ਜਾਂਚ ਲਈ ਲੋਕਾਂ ਦੇ ਖ਼ੂਨ ਦੇ ਨਮੂਨੇ ਲੈ ਕੇ ਐਂਟੀਬਾਡੀ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਵੇ ਤੋਂ ਪਤਾ ਲਗਦਾ ਹੈ ਕਿ ਕੁਲ ਕਿੰਨੀ ਫ਼ੀ ਸਦੀ ਆਬਾਦੀ ਵਾਇਰਸ ਤੋਂ ਪੀੜਤ ਹੋ ਚੁਕੀ ਹੈ ਅਤੇ ਕਿਥੇ ਖ਼ਤਰਾ ਜ਼ਿਆਦਾ ਹੈ।

Corona VirusCorona Virus

ਉਨ੍ਹਾਂ ਦਸਿਆ ਕਿ ਦੇਸ਼ ਦੇ 83 ਜ਼ਿਲ੍ਹਿਆਂ ਵਿਚ 26400 ਲੋਕਾਂ 'ਤੇ ਅਪ੍ਰੈਲ ਦੇ ਅੰਤ ਦੀ ਹਾਲਤ ਬਾਰੇ ਇਹ ਸਰਵੇ ਕਰਵਾਇਆ ਗਿਆ। ਸਰਵੇ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿਚ 0.73 ਫ਼ੀ ਸਦੀ ਲੋਕਾਂ ਅੰਦਰ ਹੀ ਲਾਗ ਦੇ ਸਬੂਤ ਮਿਲੇ ਜਿਸ ਦਾ ਅਰਥ ਹੈ ਕਿ ਤਾਲਾਬੰਦੀ ਦਾ ਹਾਂਪੱਖੀ ਅਸਰ ਰਿਹਾ ਅਤੇ ਲਾਗ ਦੇ ਤੇਜ਼ ਫੈਲਾਅ 'ਤੇ ਰੋਕ ਲੱਗੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement