
ਦੋਹਾਂ ਧਿਰਾਂ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਗੱਲ ਆਖੀ
ਨਵੀਂ ਦਿੱਲੀ: ਭਾਰਤ ਅਤੇ ਚੀਨ ਨੇ ਪੂਰਬੀ ਲਦਾਖ਼ ਵਿਵਾਦ ਦੇ ਛੇਤੀ ਹੱਲ ਲਈ ਫ਼ੌਜੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਜਾਰੀ ਰੱਖਣ 'ਤੇ ਸਹਿਮਤੀ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿਤੀ।
India China Border
ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਹਫ਼ਤਾਵਾਰੀ ਪ੍ਰੈਸ ਕਾਨਫ਼ਰੰਸ ਵਿਚ ਦਸਿਆ ਕਿ ਦੋਹਾਂ ਧਿਰਾਂ ਨੇ ਮਸਲੇ ਦੇ ਸ਼ਾਂਤਮਈ ਹੱਲ ਲਈ ਫ਼ੌਜੀ ਅਤੇ ਸਫ਼ਾਰਤੀ ਪੱਧਰ'ਤੇ ਗੱਲਬਾਤ ਜਾਰੀ ਰੱਖਣ ਅਤੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਵੀ ਗੱਲ ਆਖੀ ਹੈ ਜੋ ਦੋਹਾਂ ਦੇਸ਼ਾਂ ਦੇ ਆਗੂਆਂ ਦੀ ਵਿਆਪਕ ਨਿਗਰਾਨੀ ਅਤੇ ਸੇਧ ਹੇਠ ਹੋਵੇ।
India China Border
ਉਂਜ ਉਨ੍ਹਾਂ ਵਿਵਾਦਮਈ ਇਲਾਕੇ ਤੋਂ ਚੀਨੀ ਫ਼ੌਜਾਂ ਦੇ ਪਿੱਛੇ ਹਟਣ ਬਾਰੇ ਸਵਾਲ ਦਾ ਜਵਾਬ ਨਹੀਂ ਦਿਤਾ। ਬੁਲਾਰੇ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਛੇ ਜੂਨ 2020 ਨੂੰ ਭਾਰਤ ਅਤੇ ਚੀਨ ਦੇ ਕੋਰ ਕਮਾਂਡਰਾਂ ਵਿਚਾਲੇ ਬੈਠਕ ਹੋਈ ਸੀ।
India china
ਇਹ ਬੈਠਕ ਸਰਹੱਦ 'ਤੇ ਪੈਦਾ ਤਣਾਅਪੂਰਨ ਹਾਲਾਤ ਨਾਲ ਸਿੱਝਣ ਅਤੇ ਮਾਹੌਲ ਸ਼ਾਂਤਮਈ ਬਣਾਉਣ ਦੇ ਮਕਸਦ ਨਾਲ ਹੋਈ ਸੀ। ਉਨ੍ਹਾਂ ਕਿਹਾ ਕਿ ਬੈਠਕ ਵਿਚ ਇਸ ਗੱਲ 'ਤੇ ਸਹਿਮਤੀ ਬਣੀ ਕਿ ਮਾਹੌਲ ਸੁਖਾਵਾਂ ਬਣੇ ਅਤੇ ਮਸਲੇ ਦਾ ਛੇਤੀ ਹੱਲ ਹੋਵੇ। ਇਸ ਲਈ ਦੋਹਾਂ ਧਿਰਾਂ ਨੇ ਫ਼ੌਜੀ ਅਤੇ ਰਾਜਨਾਇਕ ਪੱਧਰ 'ਤੇ ਗੱਲਬਾਤ ਜਾਰੀ ਰੱਖਣ ਅਤੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਯਕੀਨੀ ਕਰਨ ਦੀ ਗੱਲ ਕਹੀ ਹੈ।
India china
ਉਨ੍ਹਾਂ ਕਿਹਾ, 'ਇਹ ਭਾਰਤ ਅਤੇ ਚੀਨ ਦੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਅਤੇ ਵਿਕਾਸ ਲਈ ਲਾਜ਼ਮੀ ਹੈ।' ਫ਼ੌਜੀ ਸੂਤਰਾਂ ਨੇ ਕਲ ਦਾਅਵਾ ਕੀਤਾ ਸੀ ਕਿ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਨੇ ਗਲਵਾਨ ਘਾਟੀ ਅਤੇ ਹਾਟ ਸਪਰਿੰਗ ਖੇਤਰ ਵਿਚ ਗਸ਼ਤੀ ਪੁਆਇੰਟ 14 ਅਤੇ 15 'ਤੇ ਪਿੱਛੇ ਹਟਣਾ ਸ਼ੁਰੂ ਕਰ ਦਿਤਾ ਹੈ ਅਤੇ ਚੀਨੀ ਧਿਰ ਦੋ ਖੇਤਰਾਂ ਵਿਚ 1.5 ਕਿਲੋਮੀਟਰ ਪਿੱਛੇ ਹਟ ਗਈ ਹੈ। ਭਾਰਤ ਅਤੇ ਚੀਨ ਦੀਆਂ ਫ਼ੌਜਾਂ 5 ਮਈ ਤੋਂ ਆਹਮੋ-ਸਾਹਮਣੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।