ਅਧਿਆਪਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਨਵਾਂ ਸਾਫ਼ਟਵੇਅਰ ਤਿਆਰ
Published : Jun 12, 2020, 9:23 am IST
Updated : Jun 12, 2020, 9:52 am IST
SHARE ARTICLE
Teacher
Teacher

ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਕ ਹੋਰ ਕਦਮ ਚੁਕਦੇ .....

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਕ ਹੋਰ ਕਦਮ ਚੁਕਦੇ ਹੋਏ ਅਧਿਆਪਿਕਾਂ ਦੀਆਂ ਸਮਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਹੈ।

TeacherTeacher

ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਅਧਿਆਪਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿਖਿਆ ਵਿਭਾਗ ਵਲੋਂ ਈ ਪੰਜਾਬ ਸਕੂਲ ਪੋਰਟਲ ਉਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਵਾਉਣ ਵਾਸਤੇ ਇਹ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ।

TeacherTeacher

ਇਸ ਦੀ ਮਦਦ ਨਾਲ ਹੁਣ ਅਧਿਆਪਕ ਅਪਣੀਆਂ ਮੁਸ਼ਕਲਾਂ ਨੂੰ ਆਨਲਾਈਨ ਪੰਜਾਬ ਸਕੂਲ ਪੋਰਟਲ 'ਤੇ ਅਪਣੇ ਨਿਜੀ ਅਕਾਊਂਟ ਵਿਚੋਂ ਅਪਲਾਈ ਕਰ ਸਕਣਗੇ। ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅਧਿਆਪਿਕਾਂ ਨੂੰ ਅਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ੍ਹਾ ਸਿਖਿਆ ਅਫ਼ਸਰ ਅਤੇ ਮੁੱਖ ਦਫ਼ਤਰ ਵਿਖੇ ਦੇਣੀਆਂ ਪੈਂਦੀਆਂ ਸਨ।

TeacherTeacher

ਇਸ ਦੇ ਨਾਲ ਅਧਿਆਪਕਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗ਼ਜ਼ੀ ਕਾਰਵਾਈ ਵਿਚ ਬਹੁਤ ਸਮਾਂ ਲਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਵਿਚ ਵੀ ਕਮੀ ਆਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement