
ਦਿੱਲੀ-NCR ਵਿਚ ਤੂਫਾਨ ਦੇ ਨਾਲ ਹੋ ਸਕਦੀ ਹੈ ਬਾਰਸ਼
ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਨੂੰ ਉੱਤਰ ਭਾਰਤ ਦੇ ਕਈ ਰਾਜਾਂ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਿਹਾ। ਮਾਨਸੂਨ ਦਾ ਤੇਜ਼ ਰਫਤਾਰ ਨਾਲ ਅੱਗੇ ਵੱਧਣ ਦਾ ਅਸਰ ਉੱਤਰ ਭਾਰਤ ‘ਤੇ ਪੈ ਸਕਦਾ ਹੈ। ਇਹੀ ਕਾਰਨ ਹੈ ਕੀ ਮੌਸਮ ਵਿਭਾਗ ਨੇ 12 ਅਤੇ 13 ਜੂਨ ਨੂੰ ਦਿੱਲੀ-ਐਨਸੀਆਰ ਵਿਚ ਬਾਰਸ਼ ਹੋਣ ਅਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੀ ਬਾਰਸ਼ਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Rain
ਦੱਖਣ-ਪੱਛਮੀ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਮੌਨਸੂਨ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ ਗੋਆ, ਕਰਨਾਟਕ, ਤੇਲੰਗਾਨਾ, ਛੱਤੀਸਗੜ, ਉੜੀਸਾ, ਆਂਧਰਾ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਗੁਜਰਾਤ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
Rain
ਵੀਰਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਰਿਹਾ। ਉਸੇ ਸਮੇਂ, ਨਮੀ ਦਾ ਪੱਧਰ 47 ਅਤੇ 82 ਪ੍ਰਤੀਸ਼ਤ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਸ਼ਾਮ ਨੂੰ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਸ਼ ਅਤੇ ਤੂਫਾਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ 15 ਜੂਨ ਤੱਕ ਰਾਜਧਾਨੀ ਵਿਚ ਗਰਮੀ ਦੀ ਲਹਿਰ ਦੀ ਉਮੀਦ ਨਹੀਂ ਹੈ।
Rain
ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ 'ਤੇ ਤਾਪਮਾਨ ਆਮ ਨਾਲੋਂ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ ਵਿਚ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ਵਿਚ ਵੱਧ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ, ਜਦੋਂਕਿ ਹਿਸਾਰ ਵਿਚ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ।
Rain
ਉੱਤਰ ਪ੍ਰਦੇਸ਼ ਵਿਚ, ਬਹੁਤ ਸਾਰੇ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ, ਜਦੋਂਕਿ ਆਗਰਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 41.6 ਡਿਗਰੀ ਤੱਕ ਪਹੁੰਚ ਗਿਆ।
Rain
ਵੱਧ ਤੋਂ ਵੱਧ ਤਾਪਮਾਨ ਇਲਾਹਾਬਾਦ ਵਿਚ 40.9 ਡਿਗਰੀ ਸੈਲਸੀਅਸ, ਝਾਂਸੀ ਵਿਚ 41.3 ਡਿਗਰੀ ਅਤੇ ਵਾਰਾਣਸੀ ਵਿਚ 40.8 ਡਿਗਰੀ ਸੈਲਸੀਅਸ ਰਿਹਾ। ਲਖਨਊ ਦੇ ਮੌਸਮ ਦਫਤਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।