
ਬੀਤੇ ਦਿਨੀਂ ਸੁਭਾਸ਼ ਚਾਵਲਾ ਨੇ ਦਿਤਾ ਸੀ ਅਹੁਦੇ ਤੋਂ ਅਸਤੀਫ਼ਾ
ਚੰਡੀਗੜ੍ਹ : ਸੁਭਾਸ਼ ਚਾਵਲਾ ਵੱਲੋਂ ਅਸਤੀਫ਼ਾ ਦੇਣ ਮਗਰੋਂ ਕਾਂਗਰਸ ਨੇ ਹੁਣ ਹਰਮੋਹਿੰਦਰ ਸਿੰਘ ਲੱਕੀ ਨੂੰ ਚੰਡੀਗੜ੍ਹ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਕੌਂਸਲਰ ਰਹਿ ਚੁੱਕੇ ਹਨ।
photo
ਉਨ੍ਹਾਂ ਦੀ ਨਿਯੁਕਤੀ ਸਬਨਾਧਿ ਅੱਜ ਨਿਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਦੇ ਯੋਗਦਾਨ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ।