ਰਤਨ ਟਾਟਾ ਨੂੰ ਡੀ.ਲਿਟ ਦੇ ਆਨਰੇਰੀ ਖਿਤਾਬ ਨਾਲ ਕੀਤਾ ਗਿਆ ਸਨਮਾਨਿਤ
Published : Jun 12, 2022, 8:54 am IST
Updated : Jun 12, 2022, 8:54 am IST
SHARE ARTICLE
Ratan tata
Ratan tata

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਰਤਨ ਟਾਟਾ ਨੂੰ ਦੱਸਿਆ 'ਮਹਾਨ ਇਨਸਾਨ'

 

ਮੁੰਬਈ: ਟਾਟਾ ਗਰੁੱਪ ਦੇ ਆਨਰੇਰੀ ਚੇਅਰਮੈਨ ਰਤਨ ਟਾਟਾ ਨੂੰ ਸਮਾਜ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਮਹਾਰਾਸ਼ਟਰ ਵਿੱਚ HSNC ਯੂਨੀਵਰਸਿਟੀ ਦੁਆਰਾ ਡੀ. ਲਿਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਰਾਜਪਾਲ ਅਤੇ ਇਸ ਯੂਨੀਵਰਸਿਟੀ ਦੇ ਚਾਂਸਲਰ ਭਗਤ ਸਿੰਘ ਕੋਸ਼ਿਆਰੀ ਨੇ ਸ਼ਨੀਵਾਰ ਨੂੰ ਯੂਨੀਵਰਸਿਟੀ ਦੇ ਵਿਸ਼ੇਸ਼ ਕਨਵੋਕੇਸ਼ਨ ਸਮਾਰੋਹ ਵਿੱਚ ਟਾਟਾ ਨੂੰ ਇਹ ਡਿਗਰੀ ਪ੍ਰਦਾਨ ਕੀਤੀ।

 

ratan tataRatan tata

 

ਇਸ ਸਮਾਗਮ ਵਿੱਚ ਬੋਲਦਿਆਂ, ਕੋਸ਼ਿਆਰੀ ਨੇ ਕਿਹਾ, “ਰਤਨ ਟਾਟਾ ਕੇਵਲ ਇੱਕ ਉਦਯੋਗਪਤੀ ਜਾਂ ਕਾਰਪੋਰੇਟ ਜਗਤ ਲਈ ਇੱਕ ਰੋਲ ਮਾਡਲ ਨਹੀਂ ਹਨ, ਸਗੋਂ ਇੱਕ ਮਹਾਨ ਇਨਸਾਨ ਹਨ ਜਿਨ੍ਹਾਂ ਨੇ ਨਿਮਰਤਾ, ਮਨੁੱਖਤਾ ਅਤੇ ਕਦਰਾਂ-ਕੀਮਤਾਂ ਨੂੰ ਅੱਗੇ ਵਧਾਇਆ ਹੈ। ਉਹਨਾਂ ਨੇ HSNC ਯੂਨੀਵਰਸਿਟੀ ਤੋਂ ਆਨਰੇਰੀ ਡਿਗਰੀ ਸਵੀਕਾਰ ਕਰਕੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਵਾਇਆ ਹੈ।"

 

 

 

ratan tataratan tata

ਇਸ ਮੌਕੇ ਰਤਨ ਟਾਟਾ ਨੇ ਆਪਣੇ ਭਾਸ਼ਣ ਵਿੱਚ ਯੂਨੀਵਰਸਿਟੀ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਹ ਸਨਮਾਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਇਸ ਯੂਨੀਵਰਸਿਟੀ ਦਾ ਗਠਨ ਅਜਿਹੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਸੋਚ ਨਾਲ ਕੀਤਾ ਗਿਆ ਹੈ ਜੋ ਸੱਚਾਈ, ਨਿਸ਼ਾਨੇ ਅਤੇ ਜ਼ਿੰਮੇਵਾਰੀ 'ਤੇ ਚੱਲਣ ਵਾਲੇ ਦੇਸ਼ ਦੇ ਭਵਿੱਖ ਦੇ ਆਗੂ ਬਣ ਸਕਣ।

 

ratan tataratan tata
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement