ਦਿੱਲੀ ’ਚ ਫ਼ਿਲਹਾਲ ਨਹੀਂ ਚਲ ਸਕਣਗੇ ‘ਰੈਪੀਡੋ’ ਅਤੇ ‘ਉਬਰ’

By : BIKRAM

Published : Jun 12, 2023, 5:21 pm IST
Updated : Jun 12, 2023, 5:23 pm IST
SHARE ARTICLE
Supreme Court.
Supreme Court.

ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮ ’ਤੇ ਲਾਈ ਰੋਕ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਾ ਦਿਤੀ ਹੈ ਜਿਸ ’ਚ ਸਫ਼ਰ ਕਰਨ ਲਈ ਬਾਈਕ-ਟੈਕਸੀ ਐਗਰੀਗੇਟਰ ‘ਰੈਪਿਡੋ’ ਅਤੇ ‘ਉਬਰ’ ਨੂੰ ਦੇਸ਼ ਦੀ ਰਾਜਧਾਨੀ ’ਚ ਕੰਮ ਕਰਨ ਦੀ ਇਜਾਜ਼ਤ ਦਿਤੀ ਗਈ ਸੀ। ਹਾਲਾਂਕਿ ਦਿੱਲੀ ਸਰਕਾਰ ਨੂੰ ਕਿਹਾ ਗਿਆ ਸੀ ਕਿ ਨਵੀਂ ਨੀਤੀ ਬਣਾਏ ਜਾਣ ਤਕ ਉਨ੍ਹਾਂ ਵਿਰੁਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ।

ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਰਾਜੇਸ਼ ਬਿੰਦਲ ਦੀ ਇਕ ਛੁੱਟੀਆਂ ਵਾਲੀ ਬੈਂਚ ਨੇ ‘ਰੈਪਿਡੋ’ ਅਤੇ ‘ਉਬਰ’ ਦੋਹਾਂ ਨੂੰ ਦਿੱਲੀ ਹਾਈ ਕੋਰਟ ਵਲੋਂ ਉਨ੍ਹਾਂ ਦੀਆਂ ਅਪੀਲਾਂ ’ਤੇ ਤੁਰਤ ਸੁਣਵਾਈ ਦੀ ਅਪੀਲ ਕਰਨ ਦੀ ਆਜ਼ਾਦੀ ਪ੍ਰਦਾਨ ਕੀਤੀ। 

ਦਿੱਲੀ ਹਾਈ ਕੋਰਟ ਦੇ 26 ਮਈ ਦੇ ਹੁਕਮ ’ਤੇ ਰੋਕ ਲਾਉਣ ਵਾਲੀ ਬੈਂਚ ਨੇ ਦਿੱਲੀ ਸਰਕਾਰ ਦੇ ਵਕੀਲ ਦੀ ਇਹ ਦਲੀਲ ਵੀ ਦਰਜ ਕੀਤੀ ਕਿ ਅੰਤਿਮ ਨੀਤੀ ਨੂੰ ਜੁਲਾਈ ਦੇ ਅੰਤ ਤੋਂ ਪਹਿਲਾਂ ਨੋਟੀਫ਼ਾਈ ਕੀਤਾ ਜਾਵੇਗਾ। 

ਦਿੱਲੀ ਸਰਕਾਰ ਨੇ ਇਸ ਸਾਲ ਦੀ ਸ਼ੁਰੂਆਤ ’ਚ ਇਕ ਜਨਤਕ ਨੋਟਿਸ ’ਚ ਚੌਕਸ ਕੀਤਾ ਸੀ ਕਿ ਦਿੱਲੀ ’ਚ ਬਾਈਕ-ਟੈਕਸੀ ਨਹੀਂ ਚਲਾਈਆਂ ਜਾਣਗੀਆਂ ਅਤੇ ਚੇਤਾਵਨੀ ਦਿਤੀ ਸੀ ਕਿ ਨੋਟਿਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਇਕ ਲੱਖ ਰੁਪਏ ਤਕ ਦੇ ਜੁਰਮਾਨੇ ਦਾ ਭੁਗਤਾਨ ਕਰਨਾ ਪੈ ਸਕਦਾ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement