
22 ਮਾਰਚ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਹੋਈ ਸੀ ਵਿਧਾਨ ਸਭ ਦੀ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।
ਇਹ ਵੀ ਪੜ੍ਹੋ: ਸਾਲ 2047 ਤਕ 10 ਫ਼ੀ ਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹਾ ਹੈ ਵਿਜ਼ਨ ਦਸਤਾਵੇਜ਼ : ਚੀਮਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇਥੇ ਦਸਿਆ ਕਿ ਪੰਜਾਬ ਵਿਧਾਨ ਸਭਾ ਵਿਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ।