Jammu -Kashmir : ਕਸ਼ਮੀਰ ਦੇ ਡੋਡਾ ਅਤੇ ਕਠੂਆ 'ਚ ਮੁੱਠਭੇੜ ਜਾਰੀ, ਅੱਤਵਾਦੀ ਢੇਰ, 1 ਜਵਾਨ ਸ਼ਹੀਦ, 6 ਜ਼ਖ਼ਮੀ

By : BALJINDERK

Published : Jun 12, 2024, 12:12 pm IST
Updated : Jun 12, 2024, 12:12 pm IST
SHARE ARTICLE
ਕਸ਼ਮੀਰ ਦੇ ਡੋਡਾ ਅਤੇ ਕਠੂਆ 'ਚ ਮੁੱਠਭੇੜ ਜਾਰੀ
ਕਸ਼ਮੀਰ ਦੇ ਡੋਡਾ ਅਤੇ ਕਠੂਆ 'ਚ ਮੁੱਠਭੇੜ ਜਾਰੀ

Jammu -Kashmir : ਕਸ਼ਮੀਰ 'ਚ 3 ਦਿਨਾਂ 'ਚ ਅੱਤਵਾਦੀਆਂ ਨੇ ਕੀਤੇ ਤਿੰਨ ਹਮਲੇ, ਰਿਆਸੀ ਹਮਲੇ ਤੋਂ ਬਾਅਦ ਫੌਜ ਦੀ ਤੇਜ਼ ਕਾਰਵਾਈ

Jammu -Kashmir : ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਡੋਡਾ ਅਤੇ ਕਠੂਆ 'ਚ ਅੱਤਵਾਦੀਆਂ ਨਾਲ ਫੌਜ ਦਾ ਮੁਕਾਬਲਾ ਜਾਰੀ ਹੈ। ਇਸ ਕਾਰਵਾਈ ’ਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਹਮਲੇ ’ਚ 6 ਹੋਰ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਡੋਡਾ ਜ਼ਿਲ੍ਹੇ 'ਚ ਭਦਰਵਾਹ-ਪਠਾਨਕੋਟ ਰੋਡ 'ਤੇ ਚਤਰਾਗਲਾ ਦੇ ਉਪਰਲੇ ਹਿੱਸੇ 'ਚ ਇਕ ਸਾਂਝੀ ਜਾਂਚ ਚੌਕੀ 'ਤੇ ਹਮਲਾ ਕੀਤਾ। ਇਸ ’ਚ ਰਾਸ਼ਟਰੀ ਰਾਈਫਲਜ਼ ਦੇ 5 ਜਵਾਨ ਅਤੇ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (SPO) ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਦੂਜੇ ਪਾਸੇ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ 'ਚ ਮੰਗਲਵਾਰ ਦੁਪਹਿਰ ਕਰੀਬ 3 ਵਜੇ ਪਿੰਡ 'ਚ ਲੁਕੇ ਅੱਤਵਾਦੀਆਂ ਵਲੋਂ ਕੀਤੀ ਗਈ ਗੋਲ਼ੀਬਾਰੀ 'ਚ ਸੀਆਰਪੀਐੱਫ ਜਵਾਨ ਕਬੀਰ ਦਾਸ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਿੰਡ 'ਚ ਸੁਰੱਖਿਆ ਘੇਰਾ ਤੋੜਨ ਲਈ ਅੰਨ੍ਹੇਵਾਹ ਗੋਲ਼ੀਬਾਰੀ ਕੀਤੀ ਸੀ। ਅਧਿਕਾਰੀਆਂ ਮੁਤਾਬਕ ਮੰਗਲਵਾਰ ਸ਼ਾਮ ਨੂੰ ਕੌਮਾਂਤਰੀ ਸਰਹੱਦ ਨੇੜੇ ਇਕ ਪਿੰਡ 'ਤੇ ਅੱਤਵਾਦੀਆਂ ਦੇ ਹਮਲੇ 'ਚ ਇਕ ਨਾਗਰਿਕ ਜ਼ਖ਼ਮੀ ਹੋ ਗਿਆ। ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਇਕ ਅੱਤਵਾਦੀ ਨੂੰ ਮਾਰ ਦਿੱਤਾ।
ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਕਠੂਆ 'ਚ ਹੀਰਾਨਗਰ ਦੇ ਸੋਹਲ ਇਲਾਕੇ ਦੇ ਸੈਦਾ ਪਿੰਡ 'ਚ ਲੁਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਿੰਡ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸਥਾਨਕ ਲੋਕਾਂ ਨੇ ਦਿੱਤੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਿੰਡ 'ਚ ਗੋਲ਼ੀਬਾਰੀ ਵੀ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ, ਜਿਸ 'ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਿੰਡ 'ਚ ਅੱਤਵਾਦੀਆਂ ਦੀ ਗੋਲ਼ੀਬਾਰੀ 'ਚ ਇਕ ਨਾਗਰਿਕ ਵੀ ਜ਼ਖ਼ਮੀ ਹੋ ਗਿਆ ਹੈ। ਅਧਿਕਾਰੀ ਨੇ ਕਿਹਾ, 'ਛੁਪੇ ਹੋਏ ਅੱਤਵਾਦੀਆਂ ਦੇ ਖ਼ਿਲਾਫ਼ ਮੁਹਿੰਮ ਅਜੇ ਵੀ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਇਲਾਕੇ 'ਚ 2 ਅੱਤਵਾਦੀ ਅਜੇ ਵੀ ਮੌਜੂਦ ਹਨ। ਦੂਜੇ ਅੱਤਵਾਦੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਲੁਕਿਆ ਹੋਇਆ ਅੱਤਵਾਦੀ ਸਰਹੱਦ ਪਾਰ ਤੋਂ ਘੁਸਪੈਠ ਕਰਕੇ ਇੱਥੇ ਪਹੁੰਚਿਆ ਹੈ।
ਇਹ ਘਟਨਾਵਾਂ ਐਤਵਾਰ ਨੂੰ ਰਿਆਸੀ ਦੇ ਸ਼ਿਵ ਖੋਡੀ ਮੰਦਰ ਤੋਂ ਕਟੜਾ ਜਾ ਰਹੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹੋਏ ਹਮਲੇ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਵਾਪਰੀਆਂ। ਦੋ ਦਿਨ ਪਹਿਲਾਂ ਹੋਏ ਇਸ ਹਮਲੇ 'ਚ ਬੱਸ ਸੜਕ ਤੋਂ ਹੇਠਾਂ ਡੂੰਘੀ ਖੱਡ 'ਚ ਡਿੱਗ ਗਈ ਸੀ, ਜਿਸ 'ਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 41 ਲੋਕ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਡੋਡਾ 'ਚ ਭਦਰਵਾਹ-ਪਠਾਨਕੋਟ ਰੋਡ 'ਤੇ ਚਤਰਗਲਾ ਇਲਾਕੇ 'ਚ ਮੰਗਲਵਾਰ ਦੇਰ ਰਾਤ ਅੱਤਵਾਦੀਆਂ ਨੇ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ 'ਤੇ ਗੋਲ਼ੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ ਅਤੇ ਕਈ ਘੰਟਿਆਂ ਤੱਕ ਜਾਰੀ ਰਿਹਾ।
ਇਸ ਮੌਕੇ ਜੰਮੂ ਖੇਤਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਨੰਦ ਜੈਨ ਨੇ ਕਠੂਆ ਦੇ ਸੈਦਾ ਸੁਖਲ ਪਿੰਡ ’ਚ ਆਪਰੇਸ਼ਨ ਬਾਰੇ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ 'ਹਾਲ ਹੀ 'ਚ 2 ਅੱਤਵਾਦੀਆਂ ਨੇ (ਸਰਹੱਦ ਤੋਂ) ਘੁਸਪੈਠ ਕੀਤੀ ਸੀ। ਮੰਗਲਵਾਰ ਰਾਤ ਕਰੀਬ 8 ਵਜੇ ਪਿੰਡ ’ਚ ਇੱਕ ਘਰ ਤੋਂ ਪਾਣੀ ਵੀ ਮੰਗਿਆ। ਲੋਕ ਡਰ ਗਏ ਅਤੇ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਤੁਰੰਤ ਪਿੰਡ ਪਹੁੰਚ ਗਈ।
ਇਸ ਮੌਕੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਇੱਕ ਅੱਤਵਾਦੀ ਨੇ ਗ੍ਰੇਨੇਡ ਸੁੱਟਣ ਦੀ ਕੋਸ਼ਿਸ਼ ਕੀਤੀ, ਜੋ ਮੁਕਾਬਲੇ ’ਚ ਮਾਰਿਆ ਗਿਆ ਜਦਕਿ ਦੂਜਾ ਅੱਤਵਾਦੀ ਪਿੰਡ ’ਚ ਹੀ ਲੁਕਿਆ ਦੱਸਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਇਕ ਏਕੇ ਰਾਈਫਲ ਅਤੇ ਇਕ ਬੈਗ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਅਤੇ ਉਹ ਕਿਸ ਗਰੁੱਪ ਨਾਲ ਜੁੜਿਆ ਹੋਇਆ ਸੀ, ਦੀ ਪਛਾਣ ਕੀਤੀ ਜਾ ਰਹੀ ਹੈ।

(For more news apart from  Encounter continues in Doda and Kathua of Kashmir, terrorists killed, 1 jawan martyr, 6 injured News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement