
ਕੇਵੀ ਸਿੰਘ ਦੇਵ ਅਤੇ ਪ੍ਰਵਤੀ ਪਰੀਦਾ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Odisha CM Oath Ceremony : ਓਡੀਸ਼ਾ 'ਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ ਅਤੇ 24 ਸਾਲਾਂ ਬਾਅਦ ਸੂਬੇ ਨੂੰ ਨਵਾਂ ਮੁੱਖ ਮੰਤਰੀ ਮਿਲਿਆ ਹੈ। ਮੋਹਨ ਚਰਨ ਮਾਝੀ ਨੇ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਕੇਵੀ ਸਿੰਘ ਦੇਵ ਅਤੇ ਪ੍ਰਵਤੀ ਪਰੀਦਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਚਾਰ ਵਾਰ ਦੇ ਵਿਧਾਇਕ ਅਤੇ ਆਦਿਵਾਸੀ ਆਗੂ ਹਨ।
ਕਨਕਵਰਧਨ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ 1995 ਤੋਂ ਵਿਧਾਇਕ ਬਣਦੇ ਆ ਰਹੇ ਹਨ। ਗੱਠਜੋੜ ਸਰਕਾਰ ਵਿੱਚ ਦੋ ਵਾਰ ਮੰਤਰੀ ਰਹਿ ਚੁੱਕੇ ਹਨ। ਪਟਨਾਗੜ੍ਹ ਸੀਟ ਤੋਂ 6 ਵਾਰ ਵਿਧਾਇਕ ਰਹਿ ਚੁੱਕੇ ਹਨ। ਓਡੀਸ਼ਾ ਭਾਜਪਾ ਦੇ ਪ੍ਰਧਾਨ ਰਹੇ ਹਨ। ਪਤਨੀ ਭਾਜਪਾ ਦੀ ਸੰਸਦ ਰਹਿ ਚੁੱਕੀ ਹੈ।
ਪ੍ਰਵਤੀ ਪਰੀਦਾ ਨੇ ਵੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ ਨਿਮਪਾਡਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ। ਉਹ ਪੇਸ਼ੇ ਤੋਂ ਉੜੀਸਾ ਹਾਈ ਕੋਰਟ ਵਿੱਚ ਵਕੀਲ ਹੈ। ਉਹ ਪ੍ਰਦੇਸ਼ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਰਹਿ ਚੁੱਕੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਏ ਹਨ। ਇਨ੍ਹਾਂ ਤੋਂ ਇਲਾਵਾ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਓਡੀਸ਼ਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਓਡੀਸ਼ਾ ਦੇ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਕੁੱਲ 16 ਵਿਧਾਇਕ ਸ਼ਾਮਲ ਹਨ।
ਦੱਸ ਦੇਈਏ ਕਿ ਉੜੀਸਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਸੂਬੇ ਦੀਆਂ 147 ਵਿਧਾਨ ਸਭਾ ਸੀਟਾਂ ‘ਚੋਂ 78 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਦੋਂ ਕਿ ਬੀਜੇਡੀ 51 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਹੈ। ਸੂਬੇ ਵਿੱਚ ਕਾਂਗਰਸ ਨੂੰ 14, ਸੀਪੀਆਈਐਮ ਨੂੰ 1 ਸੀਟ ਮਿਲੀ ਹੈ। ਤਿੰਨ ਸੀਟਾਂ ‘ਤੇ ਆਜ਼ਾਦ ਉਮੀਦਵਾਰ ਜਿੱਤੇ ਹਨ।