Kaithal News : ਕੈਥਲ 'ਚ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ’ਤੇ 'ਖਾ-ਲਿ-ਸ-ਤਾ-ਨੀ' ਕਹਿਣ ਦੇ ਆਰੋਪ ’ਤੇ ਮਾਮਲਾ ਦਰਜ

By : BALJINDERK

Published : Jun 12, 2024, 1:29 pm IST
Updated : Jun 12, 2024, 2:08 pm IST
SHARE ARTICLE
ਪੀੜ੍ਹਤ ਨੌਜਵਾਨ
ਪੀੜ੍ਹਤ ਨੌਜਵਾਨ

Kaithal News : ਪੁਲਿਸ ਨੇ ਘਟਨਾ ਦੇ 18 ਘੰਟੇ ਬਾਅਦ ਕੀਤੀ FIR ਦਰਜ 

Kaithal News : ਹਰਿਆਣਾ ਦੇ ਕੈਥਲ ’ਚ ਇਕ ਸਿੱਖ ਵਿਅਕਤੀ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਹ ਆਪਣੇ ਸਕੂਟਰ 'ਤੇ ਘਰ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ 'ਖਾ-ਲਿ-ਸ-ਤਾ-ਨੀ' ਕਹਿਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ’ਚ ਸਿਵਲ ਲਾਈਨ ਥਾਣੇ ’ਚ ਐਫਆਈਆਰ ਨੰਬਰ 245 ਦਰਜ ਕੀਤੀ ਗਈ ਹੈ। ਜਿਸ ’ਚ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ ਵੀ ਲਗਾਈ ਸੀ।
ਇਸ ਘਟਨਾ ’ਚ ਆਈਪੀਸੀ ਦੀ ਧਾਰਾ 295ਏ, 323, 34, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਹਾਦਸੇ ਵਿਚ ਪੀੜਤ ਸੁਖਵਿੰਦਰ ਸਿੰਘ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਨੇ ਦੋਸ਼ ਲਾਇਆ ਕਿ ਸੋਮਵਾਰ ਰਾਤ ਉਸ 'ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਇੱਥੇ ਇਕ ਰੇਲਵੇ ਕਰਾਸਿੰਗ 'ਤੇ ਰੇਲਗੱਡੀ ਦੀ ਉਡੀਕ ਕਰ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਕਰਾਸਿੰਗ ਫਾਟਕ ਖੁੱਲ੍ਹਣ ਤੋਂ ਬਾਅਦ ਜਦੋਂ ਵਾਹਨ ਲੰਘਣ ਲੱਗੇ ਤਾਂ ਉਕਤ ਵਿਅਕਤੀ ਅਤੇ ਦੋ ਨੌਜਵਾਨਾਂ ਵਿਚਕਾਰ ਬਹਿਸ ਹੋ ਗਈ ਅਤੇ ਮਾਮਲਾ ਵਧ ਗਿਆ ਅਤੇ ਦੋਵਾਂ ਵਿਚਕਾਰ ਲੜਾਈ ਹੋ ਗਈ।
ਬੀਤੇ ਦਿਨੀਂ ਮੰਗਲਵਾਰ ਪੱਤਰਕਾਰਾਂ ਨੂੰ  ਹਸਪਤਾਲ ’ਚ  ਦੱਸਿਆ ਕਿ 2 ਨੌਜਵਾਨਾਂ ਨੇ ਮੇਰੇ ਨਾਲ ਦੁਰਵਿਵਹਾਰ ਕੀਤਾ ਅਤੇ ਮੈਨੂੰ ਖਾਲਿਸਤਾਨੀ ਕਿਹਾ। ਇਕ ਵਿਅਕਤੀ ਨੇ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਮੇਰੇ 'ਤੇ ਇੱਟ ਮਾਰ ਦਿੱਤੀ। ਪੀੜਤ ਨੇ ਦੱਸਿਆ ਕਿ ਕੁਝ ਲੋਕਾਂ ਨੇ ਦਖ਼ਲ ਦੇ ਕੇ ਉਸ ਨੂੰ 2 ਨੌਜਵਾਨਾਂ ਤੋਂ ਬਚਾਇਆ, ਜੋ ਮੌਕੇ ਤੋਂ ਫ਼ਰਾਰ ਹੋ ਗਏ। ਵਿਅਕਤੀ ਨੇ ਦਾਅਵਾ ਕੀਤਾ ਕਿ ਉਹ ਨਹੀਂ ਜਾਣਦਾ ਸੀ ਕਿ ਨੌਜਵਾਨ ਕੌਣ ਸਨ। ਉਸ ਆਦਮੀ ਨੇ ਕਿਹਾ, 'ਮੈਂ ਮੋਟਰਸਾਈਕਲ ਦੀ ਨੰਬਰ ਪਲੇਟ ਠੀਕ ਤਰ੍ਹਾਂ ਨਹੀਂ ਦੇਖ ਸਕਿਆ |'
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕਰਕੇ FIR ਦਰਜ ਕਰ ਲਈ ਹੈ।

(For more news apart from Sikh youth beaten up in Kaithal FIR registered on the charge of saying 'Khalistani' News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement