Maharashtra Husband murder: ਵਿਆਹ ਤੋਂ 15 ਦਿਨਾਂ ਬਾਅਦ ਹੀ ਪਤਨੀ ਨੇ ਕੁਹਾੜੀ ਮਾਰ ਕੇ ਕੀਤਾ ਪਤੀ ਦਾ ਕਤਲ

By : PARKASH

Published : Jun 12, 2025, 12:17 pm IST
Updated : Jun 12, 2025, 12:17 pm IST
SHARE ARTICLE
Wife kills husband with axe just 15 days after marriage
Wife kills husband with axe just 15 days after marriage

Maharashtra Husband murder: 53 ਸਾਲਾ ਵਿਅਕਤੀ ਨੇ 27 ਸਾਲ ਦੀ ਔਰਤ ਨਾਲ ਕੀਤਾ ਸੀ ਦੂਜਾ ਵਿਆਹ

 

Maharashtra Husband murder: ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਨਸਨੀਖੇਜ਼ ਖ਼ੁਲਾਸੇ ਦੇ ਵਿਚਕਾਰ, ਮਹਾਰਾਸ਼ਟਰ ਦੇ ਸਾਂਗਲੀ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 27 ਸਾਲਾ ਔਰਤ ਨੇ ਵਿਆਹ ਤੋਂ ਸਿਰਫ਼ 15 ਦਿਨ ਬਾਅਦ ਹੀ ਆਪਣੇ ਪਤੀ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਇਹ ਘਟਨਾ ਮੰਗਲਵਾਰ ਰਾਤ ਨੂੰ ਲਗਭਗ 12.30 ਵਜੇ ਵਾਪਰੀ ਜਦੋਂ ਔਰਤ ਦਾ ਪਤੀ ਅਨਿਲ ਲੋਖੰਡੇ (53) ਉਸ ’ਤੇ ਸਰੀਰਕ ਸੰਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ, ਜਿਸ ਤੋਂ ਬਾਅਦ ਔਰਤ ਨੇ ਉਸ ’ਤੇ ਹਮਲਾ ਕਰ ਦਿਤਾ। ਉਨ੍ਹਾਂ ਕਿਹਾ ਕਿ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਂਗਲੀ ਜ਼ਿਲ੍ਹੇ ਦੀ ਕੁਪਵਾੜ ਤਹਿਸੀਲ ਦੇ ਰਹਿਣ ਵਾਲੇ ਲੋਖੰਡੇ ਦਾ ਇਹ ਦੂਜਾ ਵਿਆਹ ਸੀ। ਉਸਦੀ ਪਹਿਲੀ ਪਤਨੀ ਦੀ ਕੈਂਸਰ ਨਾਲ ਮੌਤ ਹੋ ਗਈ ਸੀ। ਪੁਲਿਸ ਅਨੁਸਾਰ, ਲੋਖੰਡੇ ਅਤੇ ਉਸਦੀ ਪਤਨੀ ਰਾਧਿਕਾ ਵਿਚਕਾਰ ਵਿਆਹ ਤੋਂ ਬਾਅਦ ਸਰੀਰਕ ਸੰਬੰਧ ਬਣਾਉਣ ਨੂੰ ਲੈ ਕੇ ਬਹਿਸ ਹੋਈ ਸੀ। 

ਕੁਪਵਾੜ ਐਮਆਈਡੀਸੀ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਇਸ ਗੱਲ ਤੋਂ ਨਾਰਾਜ਼ ਰਾਧਿਕਾ ਨੇ ਆਪਣੇ ਪਤੀ ’ਤੇ ਉਸ ਸਮੇਂ ਕੁਹਾੜੀ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਸੌਂ ਰਿਹਾ ਸੀ।’’ ਉਨ੍ਹਾਂ ਕਿਹਾ ਕਿ ਔਰਤ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from Maharashtra Latest News, stay tuned to Rozana Spokesman)

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement