ਰਾਜਪਾਲ ਕੋਈ ਸਰਕਾਰੀ ਅਧਿਕਾਰੀ ਨਹੀਂ : ਰਾਜ ਭਵਨ
Published : Jul 12, 2018, 8:13 am IST
Updated : Jul 12, 2018, 8:13 am IST
SHARE ARTICLE
Raj Bhawan
Raj Bhawan

ਰਾਜ ਭਵਨ ਨੇ ਕਿਹਾ ਹੈ ਕਿ ਗੋਆ ਦੇ ਰਾਜਪਾਲ ਕੋਈ ਸਰਕਾਰੀ ਅਧਿਕਾਰੀ ਨਹੀਂ ਹਨ ਅਤੇ ਸੂਚਨਾ ਦੇ ਅਧਿਕਾਰ ਤਹਿਤ ਉਨ੍ਹਾਂ ਨੂੰ ਜਨ ਸੂਚਨਾ ਅਧਿਕਾਰੀ ਨਿਯੁਕਤ ਕਰਨ...

ਪਣਜੀ: ਰਾਜ ਭਵਨ ਨੇ ਕਿਹਾ ਹੈ ਕਿ ਗੋਆ ਦੇ ਰਾਜਪਾਲ ਕੋਈ ਸਰਕਾਰੀ ਅਧਿਕਾਰੀ ਨਹੀਂ ਹਨ ਅਤੇ ਸੂਚਨਾ ਦੇ ਅਧਿਕਾਰ ਤਹਿਤ ਉਨ੍ਹਾਂ ਨੂੰ ਜਨ ਸੂਚਨਾ ਅਧਿਕਾਰੀ ਨਿਯੁਕਤ ਕਰਨ ਲਈ ਨਿਰਦੇਸ਼ ਨਹੀਂ ਦਿਤਾ ਜਾ ਸਕਦਾ, ਨਾ ਹੀ ਪਾਬੰਦ ਕੀਤਾ ਜਾ ਸਕਦਾ ਹੈ। ਰਾਜਪਾਲ ਦੇ ਸਕੱਤਰ ਰੂਪੇਸ਼ ਕੁਮਾਰ ਠਾਕੁਰ ਨੇ ਗੋਆ ਰਾਜ ਸੂਚਨਾ ਕਮਿਸ਼ਨ ਨੂੰ ਸੌਂਪੇ 15 ਸਫ਼ਿਆਂ ਦੇ ਹਲਫ਼ਨਾਮੇ ਵਿਚ ਕਿਹਾ ਕਿ ਰਾਜ ਭਵਨ ਕਾਨੂੰਨੀ ਇਕਾਈ ਨਹੀਂ ਹੈ ਅਤੇ ਨਿਸ਼ਚੇ ਹੀ ਇਹ ਜਨਤਕ ਅਥਾਰਟੀ ਨਹੀਂ ਹੈ।

Rupesh Kumar thakurRupesh Kumar thakur

ਠਾਕੁਰ ਨੇ ਕਿਹਾ ਕਿ ਰਾਜਪਾਲ ਕੋਲ ਕੋਈ ਪ੍ਰਸ਼ਾਸਨਿਕ ਅਹੁਦਾ ਨਹੀਂ ਹੈ, ਇਸ ਲਈ ਰਾਜ ਸੂਚਨਾ ਕਮਿਸ਼ਨ ਉਸ ਨੂੰ ਜਨ ਸੂਚਨਾ ਅਧਿਕਾਰੀ ਨਿਯੁਕਤ ਕਰਨ ਲਈ ਪਾਬੰਦ ਨਹੀਂ ਕਰ ਸਕਦਾ ਅਤੇ ਨਾ ਹੀ ਨਿਰਦੇਸ਼ ਦੇ ਸਕਦਾ ਹੈ। ਗੋਆ ਰਾਜ ਸੂਚਨਾ ਕਮਿਸ਼ਨ ਇਸ ਮਾਮਲੇ ਵਿਚ ਅੰਤਮ ਵਿਚਾਰ 26 ਜੁਲਾਈ ਨੂੰ ਕਰੇਗਾ। ਹਲਫ਼ਨਾਮੇ ਵਿਚ ਕਿਹਾ ਗਿਆ ਹੈ ਕਿ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 361 ਤਹਿਤ ਇਹ ਅਧਿਕਾਰ ਮਿਲਿਆ ਹੋਇਆ ਹੈ ਅਤੇ ਉਹ ਕਿਸੇ ਅਦਾਲਤ ਸਾਹਮਣੇ ਜਵਾਬਦੇਹ ਨਹੀਂ ਹੈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement