
ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਦੋਸ਼ ਪੱਤਰ ਮੁਹੱਈਆ ਕਰਵਾਇਆ ਜਾਵੇ।
ਨਵੀਂ ਦਿੱਲੀ - ਦਿੱਲੀ 'ਚ ਸੋਮਵਾਰ ਨੂੰ 26 ਜਨਵਰੀ ਨੂੰ ਹੋਏ ਲਾਲ ਕਿਲ੍ਹਾ ਹਿੰਸਾ (Red Fort Violence) ਮਾਮਲੇ 'ਚ ਮੁੱਖ ਦੋਸ਼ੀ ਦੀਪ ਸਿੱਧੂ (Deep Sidhu) ਤੇ ਉਸ ਦੇ ਸਾਥੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਂਹੀ ਦਿੱਲੀ ਦੀ ਇਕ ਕੋਰਟ (Delhi Court) 'ਚ ਪੇਸ਼ ਕੀਤਾ ਗਿਆ। ਦਿੱਲੀ ਦੇ ਮੁੱਖ ਮੈਟਰੋਪਾਲਿਟਨ ਮਜਿਸਟ੍ਰੇਟ ਗਜਿੰਦਰ ਸਿੰਘ ਨਗਰ ਦੇ ਸਾਹਮਣੇ ਮੁਲਜ਼ਮਾਂ ਦੀ ਸੁਣਵਾਈ ਸ਼ੁਰੂ ਹੋਈ।
ਇਨ੍ਹਾਂ ਮੁਲਜ਼ਮਾਂ 'ਚੋਂ ਇਕ ਮੋਹਿੰਦਰ ਸਿੰਘ ਖਾਲਸਾ ਨਾਮਕ ਦੋਸ਼ੀ ਨੇ ਇਲਾਜ ਦੇ ਨਾਂ 'ਤੇ ਕੋਰਟ 'ਚ ਛੋਟ ਦੀ ਅਰਜ਼ੀ ਦਿੱਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਦੋਸ਼ ਪੱਤਰ ਮੁਹੱਈਆ ਕਰਵਾਇਆ ਜਾਵੇ। ਇਸ ਮਾਮਲੇ 'ਚ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।
Deep Sidhu
ਦੱਸ ਦਈਏ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢੀ ਸੀ ਤੇ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ 'ਚ ਵੜ ਗਏ ਸਨ। ਦੱਸ ਦੇਈਏ ਕਿ ਸਿੱਧੂ ਨੂੰ ਦੋ ਮਹੀਨਿਆਂ ਤੋਂ ਜ਼ਿਆਦਾ ਸਮਾਂ ਤਕ ਜੇਲ੍ਹ 'ਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਜਮਾਨਤ 'ਤੇ ਰਿਹਾਅ ਕੀਤਾ ਗਿਆ ਸੀ।