
ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿਚ ਹੋ ਰਹੇ ਨੇ ਸ਼ਾਮਲ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਉਦੋਂ ਭਾਰੀ ਵਾਧਾ ਹੋਇਆ ਜਦੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਅਤ ਸੇਵਾਮੁਕਤ ਪੰਜਾਬ ਪੁਲੀਸ ਵੈਲਫ਼ੇਅਰ ਐਸੋਸੀਏਸ਼ਨ ਸਮੇਤ ਐਬੂਲੈਂਸ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਅਤੇ ਯੂਨੀਅਨ ਲੀਡਰਾਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮਲਵਿੰਦਰ ਸਿੰਘ ਕੰਗ ਅਤੇ ਦਿਨੇਸ਼ ਚੱਢਾ ਨੇ ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।
Leaving Congress and Akali Dal, Zila Parishad and Block Samiti members join AAP
ਹੋਰ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਘੇਰੇ ਅਕਾਲੀ, ਬੇਅਦਬੀ ਦੇ ਮੁੱਦੇ 'ਤੇ ਬਾਦਲਾਂ ਨੂੰ ਕੀਤੇ ਸਿੱਧੇ ਸਵਾਲ
ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲਾ ਤਰਨਤਾਰਨ ਪਿੰਡ ਦੇ ਥਰੂ ਦੇ ਉਘੇ ਕਾਂਗਰਸੀ ਪਰਿਵਾਰ ਦੇ ਮੁੱਖੀ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਅਤੇ ਉਹਨਾਂ ਦਾ ਬੇਟਾ ਹਰਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਅੱਜ ਆਮ ਆਦਮੀ ਪਾਰਟੀ ਨਾਲ ਜੁੜ ਗਏ ਹਨ।
Harpal Cheema
ਹੋਰ ਪੜ੍ਹੋ: 19 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ ਮਾਨਸੂਨ ਸੈਸ਼ਨ, 18 ਜੁਲਾਈ ਨੂੰ ਹੋਵੇਗੀ All Party Meeting
ਚੀਮਾ ਨੇ ਦੱਸਿਆ ਕਿ ਹਰਜਿੰਦਰ ਸਿੰਘ ਜ਼ਿਲਾ ਪ੍ਰੀਸ਼ਦ ਤਰਨਤਾਰਨ ਦੇ ਜੇਤੂ ਮੈਂਬਰ ਹਨ ਅਤੇ ਰਣਜੀਤ ਸਿੰਘ ਐਨ.ਆਰ.ਆਈ ਸਭਾ ਦੇ ਜ਼ਿਲਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਨ। ਜਦੋਂ ਕਿ ਜਥੇਦਾਰ ਹਰਜੀਤ ਸਿੰਘ ਵਾਸੀ ਲਾਲੇ ਨੰਗਲ ਆਪਣੇ ਸਹਿਯੋਗੀਆਂ ਸਮੇਤ ਆਕਲੀ ਦਲ ਛੱਡ ਦੇ ਆਪ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਦੋ ਵਾਰ ਬਲਾਕ ਸੰਮਤੀ ਦੇ ਮੈਂਬਰ ਅਤੇ 5 ਵਾਰ ਪਿੰਡ ਦੇ ਸਰਪੰਚ ਰਹੇ ਹਨ। ਉਹ ਇੱਕ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੀ ਚੋਣ ਲੜ ਚੁੱਕੇ ਹਨ।
Leaving Congress and Akali Dal, Zila Parishad and Block Samiti members join AAP
ਹੋਰ ਪੜ੍ਹੋ: ਕੋਰੋਨਾ ਸੰਕਟ ਦੇ ਚਲਦਿਆਂ ਪੁਰੀ ਅਤੇ ਅਹਿਮਦਾਬਾਦ 'ਚ ਕੱਢੀ ਗਈ ਜਗਨਨਾਥ ਯਾਤਰਾ, ਦੇਖੋ ਵੀਡੀਓ
ਚੀਮਾ ਨੇ ਦੱਸਿਆ ਕਿ ਸਾਬਕਾ ਪੁਲੀਸ ਅਧਿਕਾਰੀ ਸਤਨਾਮ ਸਿੰਘ ਬੈਂਸ (ਪੀ.ਪੀ.ਐਸ) ਨੇ ਲੰਮਾ ਸਮਾਂ ਪੁਲੀਸ ਵਿਭਾਗ ਵਿੱਚ ਸੇਵਾਵਾਂ ਨਿਭਾਈਆਂ ਹਨ ਅਤੇ ਉਹ ਸੇਵਾਮੁਕਤ ਪੰਜਾਬ ਪੁਲੀਸ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾ ਕਰ ਰਹੇ ਹਨ। ਇਸੇ ਤਰਾਂ ਬਿਕਰਮਜੀਤ ਸਿੰਘ ਸੈਣੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ, ਜੋ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀ ਸੇਵਾ ਵਿੱਚ ਲੱਗੀ 108 ਅਤੇ 102 ਐਬੂਲੈਂਸ ਮੁਲਾਜ਼ਮਾਂ ਦੇ ਆਲ ਇੰਡੀਆ ਦੇ ਪ੍ਰਧਾਨ ਹਨ।
Aam Aadmi Party
ਹੋਰ ਪੜ੍ਹੋ: ਟਿੱਪਰ ਨੇ ਕੁਚਲਿਆ 24 ਸਾਲਾ ਨੌਜਵਾਨ, ਭੜਕੇ ਲੋਕਾਂ ਭੰਨਿਆ ਟਿੱਪਰ ਤਾਂ ਪੁਲਿਸ ਨੇ ਵਰ੍ਹਾਏ ਡੰਡੇ
ਉਹਨਾਂ ਦੱਸਿਆ ਕਿ ਲੁਧਿਆਣਾ ਜ਼ਿਲੇ ਦੇ ਪਿੰਡ ਖਡੂਰ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਸੈਣੀ ਐਬੂਲੈਂਸ ਮੁਲਾਜ਼ਮਾਂ ਦੇ ਹਰਮਨ ਪਿਆਰੇ ਆਗੂ ਹਨ। ਇਸ ਸਮੇਂ ਜਥੇਦਾਰ ਹਰਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ 'ਤੇ ਚੱਲ ਰਿਹਾ ਹੈ। ਇਸੇ ਲਈ ਉਹਨਾਂ ਅਕਾਲੀ ਦਲ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਲਾਭ ਮਿਲੇਗਾ।