
17 ਜੁਲਾਈ ਨੂੰ ਭਾਰਤੀ ਖਿਡਾਰੀਆਂ ਦਾ ਪਹਿਲਾ ਜਥਾ ਭਾਰਤ ਤੋਂ ਟੋਕਿਓ ਲਈ ਰਵਾਨਾ ਹੋਵੇਗਾ, ਜਿੱਥੇ 23 ਜੁਲਾਈ ਨੂੰ ਖੇਡਾਂ ਦੀ ਸ਼ੁਰੂਆਤ ਹੋਵੇਗੀ।
ਨਵੀਂ ਦਿੱਲੀ: ਉਲੰਪਿਕ ਲਈ ਭਾਰਤੀ ਖਿਡਾਰੀ ਜਲਦ ਹੀ ਟੋਕਿਓ ਲਈ ਰਵਾਨਾ ਹੋਣਗੇ। 17 ਜੁਲਾਈ ਨੂੰ ਭਾਰਤੀ ਖਿਡਾਰੀਆਂ ਦਾ ਪਹਿਲਾ ਜਥਾ ਭਾਰਤ ਤੋਂ ਟੋਕਿਓ ਲਈ ਰਵਾਨਾ ਹੋਵੇਗਾ, ਜਿੱਥੇ 23 ਜੁਲਾਈ ਨੂੰ ਖੇਡਾਂ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi to interact with Indian athletes) ਟੋਕਿਓ ਜਾਣ ਵਾਲੇ ਭਾਰਤੀ ਖਿਡਾਰੀਆਂ ਨਾਲ 13 ਜੁਲਾਈ ਨੂੰ ਗੱਲਬਾਤ ਕਰਨਗੇ। ਕੋਰੋਨਾ ਮਹਾਂਮਾਰੀ ਕਾਰਨ ਇਹ ਗੱਲਬਾਤ ਵਰਚੂਅਲ ਹੋਵੇਗੀ।
PM narendra modi
ਹੋਰ ਪੜ੍ਹੋ: ਮਾਂ ਨੇ ਗਹਿਣੇ ਵੇਚ ਕੇ ਧੀ ਨੂੰ ਬਣਾਇਆ ਤਲਵਾਰਬਾਜ਼, ਹੁਣ ਉਲੰਪਿਕ 'ਚ ਇਤਿਹਾਸ ਰਚਣ ਜਾ ਰਹੀ ਭਵਾਨੀ ਦੇਵੀ
MyGovIndia ਅਧਿਕਾਰਤ ਟਵਿਟਰ ਹੈਂਡਲ ਤੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ, ‘ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਟੋਕਿਓ ਜਾਣ ਵਾਲੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਉਹਨਾਂ ਨਾਲ ਗੱਲਬਾਤ ਕਰਨਗੇ’।
Tokyo Olympics
ਹੋਰ ਪੜ੍ਹੋ: ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦਾ ਕਹਿਰ! ਧਰਮਸ਼ਾਲਾ 'ਚ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ
ਦੱਸ ਦਈਏ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਨੇ ਟੋਕਿਓ (Tokyo Olympics) ਵਿਚ ਭਾਰਤੀ ਖਿਡਾਰੀਆਂ ਦੀਆਂ ਸਹੂਲਤਾਂ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਉਹਨਾਂ ਨੇ ਅਪਣੇ ਰੇਡਿਓ ਪ੍ਰੋਗਰਾਮ ਮਨ ਕੀ ਬਾਤ ਵਿਚ ਵੀ ਕੁਝ ਐਥਲੀਟਸ ਦੀਆਂ ਕਹਾਣੀਆਂ ਦਾ ਜ਼ਿਕਰ ਕੀਤਾ ਸੀ।