
ਕੇਰਲਾ ਵਿੱਚ ਕਾਂਗਰਸ ਅਤੇ ਖੱਬੇ-ਪੱਖੀਆਂ ਦੀ ਬਦਲਾਖੋਰੀ ਅਤੇ ਹਿੰਸਾ ਦੀ ਮੰਦਭਾਗੀ ਰਾਜਨੀਤੀ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਰਲ ਦੇ ਕੂਨੂਰ ਵਿੱਚ ਸੰਘ ਦੇ ਦਫ਼ਤਰ 'ਤੇ ਹੋਏ ਹਮਲੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਇਹ ਕਾਇਰਤਾਪੂਰਨ ਕਾਰਾ ਕਰਨ ਵਾਲੀਆਂ ਤਾਕਤਾਂ ਲੋਕਤੰਤਰ ਵਿਰੋਧੀ ਮਾਨਸਿਕਤਾ ਨਾਲ ਭਰੀਆਂ ਹੋਈਆਂ ਹਨ। ਕੇਰਲ ਸਰਕਾਰ ਦੀ ਨਿੰਦਾ ਕਰਦੇ ਹੋਏ ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਖੱਬੇ ਪੱਖੀ ਮਿਲ ਕੇ ਰਾਜ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਖਿਲਾਫ ਬਦਲਾਖੋਰੀ ਅਤੇ ਹਿੰਸਾ ਦੀ ਰਾਜਨੀਤੀ ਕਰ ਰਹੇ ਹਨ।
Tarun Chugh
ਕੇਰਲ ਦੀ ਖੱਬੇ ਪੱਖੀ ਸਰਕਾਰ 'ਤੇ ਤੰਜ਼ ਕੱਸਦਿਆਂ ਚੁੱਘ ਨੇ ਕਿਹਾ ਕਿ ਸੰਘ ਦੀ ਵਿਚਾਰਧਾਰਾ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਦੇਸ਼ ਦੇ ਲੋਕਤੰਤਰ ਦਾ ਕਤਲ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਦੀ ਪੋਲ ਖੋਲਦਾ ਹੈ।
Tarun Chugh
ਚੁੱਘ ਨੇ ਕਿਹਾ ਕਿ ਰਾਜ ਵਿੱਚ ਸੰਘ ਦੀ ਵਿਚਾਰਧਾਰਾ ਦੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੇਕਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਂਦੀ ਤਾਂ ਅੱਜ ਕੇਰਲਾ ਵਿੱਚ ਇਹ ਹਾਲਾਤ ਨਾ ਹੁੰਦੇ।
Tarun Chugh
ਚੁੱਘ ਨੇ ਕੇਰਲਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਆਰਐਸਐਸ ਦੇ ਲੋਕਾਂ ਅਤੇ ਸੰਘ ਦੇ ਦਫ਼ਤਰਾਂ 'ਤੇ ਹਮਲਾ ਕਰਨ ਵਾਲੀਆਂ ਤਾਕਤਾਂ ਵਿਰੁੱਧ ਜਲਦੀ ਤੋਂ ਜਲਦੀ ਸਖ਼ਤ ਕਾਰਵਾਈ ਕਰਨ, ਨਹੀਂ ਤਾਂ ਕੇਰਲ ਸਰਕਾਰ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।