ਪੰਜਾਬ ਹੋਣੀ ਸੀ ਸਪਲਾਈ!
ਅਹਿਮਦਾਬਾਦ: ਗੁਜਰਾਤ ਏਟੀਐਸ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਏਈਐਸ ਨੇ 70 ਕਿਲੋ ਹੈਰੋਇਨ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਹੈ, ਜਿਸ ਦੀ ਕੀਮਤ ਲਗਭਗ 350 ਕਰੋੜ ਰੁਪਏ ਦੱਸੀ ਜਾਂਦੀ ਹੈ। ਏਟੀਐਸ ਨੂੰ ਸੂਚਨਾ ਮਿਲੀ ਸੀ ਕਿ ਸੋਮਵਾਰ ਦੇਰ ਸ਼ਾਮ ਕੰਟੇਨਰ ਕੱਛ ਦੇ ਮੁੰਦਰਾ ਸੀਐਫਐਸ ਵਿੱਚ ਪਹੁੰਚਿਆ ਸੀ, ਜਿਸ ਤੋਂ ਬਾਅਦ ਏਟੀਐਸ ਨੇ ਕਾਰਵਾਈ ਕਰਦੇ ਹੋਏ ਹੈਰੋਇਨ ਜ਼ਬਤ ਕੀਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਏਟੀਐਸ ਨੇ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੇ ਭੰਡਾਰ ਬਾਰੇ ਸੂਚਨਾ ਦੇ ਆਧਾਰ 'ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨਾਲ ਮਿਲ ਕੇ ਮੁਹਿੰਮ ਚਲਾਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਵੀ ਗੁਜਰਾਤ ਏਟੀਐਸ ਨੇ ਵੱਡੀ ਕਾਰਵਾਈ ਕੀਤੀ ਸੀ। ਏਟੀਐਸ ਅਤੇ ਡੀਆਰਆਈ ਨੇ ਕੱਛ ਦੇ ਕਾਂਡਲਾ ਬੰਦਰਗਾਹ 'ਤੇ ਇੱਕ ਕੰਟੇਨਰ ਵਿੱਚ ਛੁਪਾ ਕੇ 1,300 ਕਰੋੜ ਰੁਪਏ ਦੀ 260 ਕਿਲੋ ਹੈਰੋਇਨ ਜ਼ਬਤ ਕੀਤੀ ਸੀ।