ਬੰਗਾਲ ਪੰਚਾਇਤ ਚੋਣ : ਆਈ.ਐਸ.ਐਫ਼. ਹਮਾਇਤੀਆਂ ਅਤੇ ਪੁਲਿਸ ਵਾਲਿਆਂ ਵਿਚਾਲੇ ਝੜਪ, ਤਿੰਨ ਲੋਕਾਂ ਦੀ ਮੌਤ
Published : Jul 12, 2023, 7:17 pm IST
Updated : Jul 12, 2023, 7:17 pm IST
SHARE ARTICLE
photo
photo

ਭੰਗੋਰ ਵਿਖੇ ਗਿਣਤੀ ਕੇਂਦਰ ਦੇ ਬਾਹਰ ਕਥਿਤ ਤੌਰ ’ਤੇ ਬੰਬ ਸੁੱਟੇ ਗਏ

 

ਕੋਲਕਾਤਾ: ਪਛਮੀ ਬੰਗਾਲ ਦੇ ਦਖਣੀ 24 ਪਰਗਨਾ ਜ਼ਿਲ੍ਹੇ ਵਿਚ ਇਕ ਗਿਣਤੀ ਕੇਂਦਰ ਦੇ ਬਾਹਰ ਹੋਈ ਝੜਪ ’ਚ ਆਈ.ਐਸ.ਐਫ. (ਇੰਡੀਅਨ ਸੈਕੂਲਰ ਫਰੰਟ) ਦੇ ਦੋ ਹਮਾਇਤੀਆਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪਛਮੀ ਬੰਗਾਲ ਵਿਚ ਤਿੰਨ ਪੱਧਰੀ ਪੰਚਾਇਤ ਚੋਣਾਂ ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਜਾਨ ਗੁਆਉਣ ਵਾਲੇ ਆਈ.ਐਸ.ਐਫ. ਹਮਾਇਤੀਆਂ ਦੀ ਪਛਾਣ ਰੇਜ਼ਉਲ ਗਾਜ਼ੀ ਅਤੇ ਹਸਨ ਮੁੱਲਾ ਵਜੋਂ ਹੋਈ ਹੈ। ਇਕ ਹੋਰ ਵਿਅਕਤੀ ਦੀ ਪਛਾਣ ਰਾਜੂ ਮੋਲਾ ਵਜੋਂ ਹੋਈ ਹੈ।

ਅਧਿਕਾਰੀ ਨੇ ਦਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਜਦੋਂ ਆਈ.ਐਸ.ਐਫ. ਦੇ ਮੈਂਬਰਾਂ ਨੇ ਕੋਲਕਾਤਾ ਤੋਂ ਲਗਭਗ 30 ਕਿਲੋਮੀਟਰ ਦੂਰ ਭੰਗੋਰ ਵਿਖੇ ਗਿਣਤੀ ਕੇਂਦਰ ਦੇ ਬਾਹਰ ਕਥਿਤ ਤੌਰ ’ਤੇ ਬੰਬ ਸੁੱਟੇ, ਜਿਸ ਤੋਂ ਬਾਅਦ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।

ਪਛਮੀ ਬੰਗਾਲ ਵਿਚ 8 ਜੁਲਾਈ ਨੂੰ ਹੋਈਆਂ ਪੰਚਾਇਤੀ ਚੋਣਾਂ ਵਿਚ ਵਿਆਪਕ ਹਿੰਸਾ ਹੋਈ ਜਿਸ ਵਿਚ 15 ਲੋਕਾਂ ਦੀ ਮੌਤ ਹੋ ਗਈ। ਵੋਟਿੰਗ ਦੌਰਾਨ ਬੈਲਟ ਬਾਕਸਾਂ ਨੂੰ ਲੁੱਟਿਆ ਗਿਆ, ਬੈਲਟ ਪੇਪਰਾਂ ਨੂੰ ਅੱਗ ਲਾ ਦਿਤੀ ਗਈ ਅਤੇ ਕਈ ਥਾਵਾਂ ’ਤੇ ਵਿਰੋਧੀਆਂ ’ਤੇ ਬੰਬ ਵੀ ਸੁੱਟੇ ਗਏ।ਮਾਰੇ ਗਏ 15 ਲੋਕਾਂ ਵਿਚੋਂ 11 ਤ੍ਰਿਣਮੂਲ ਕਾਂਗਰਸ ਨਾਲ ਸਬੰਧਤ ਸਨ। 8 ਜੂਨ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਸੂਬੇ ’ਚ ਹਿੰਸਾ ’ਚ ਹੁਣ ਤਕ 33 ਲੋਕਾਂ ਦੀ ਜਾਨ ਜਾ ਚੁੱਕੀ ਹੈ। ਤ੍ਰਿਣਮੂਲ ਕਾਂਗਰਸ ਲਗਾਤਾਰ ਤੀਜੀ ਵਾਰ ਪੰਚਾਇਤੀ ਚੋਣਾਂ ਵਿਚ ਵੱਡੀ ਜਿੱਤ ਵਲ ਵਧ ਰਹੀ ਹੈ।   

ਪੰਚਾਇਤੀ ਚੋਣਾਂ ਨਾਜਾਇਜ਼ ਕਰਾਰ ਦੇਣ ਦੀ ਮੰਗ ਕਰਨ ਵਾਲੀਆਂ ਅਪੀਲਾਂ ਖ਼ਾਰਜ
ਕੋਲਕਾਤਾ: ਕਲਕੱਤਾ ਹਾਈ ਕੋਰਟ ਨੇ ਬੁਧਵਾਰ ਨੂੰ ਉਨ੍ਹਾਂ ਅਪੀਲਾਂ ਨੂੰ ਖ਼ਾਰਜ ਕਰ ਦਿਤਾ ਜਿਸ ’ਚ ਮੰਗ ਕੀਤੀ ਗਈ ਸੀ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਕਰਨ ਲਈ ਸੰਵਿਧਾਨ ਅਤੇ ਕਾਨੂੰਨ ਦੇ ਬੁਨਿਆਦੀ ਸਿਧਾਂਤਾਂ ਦਾ ਪਾਲਦ ਨਾ ਕਰਨ ਕਾਰਨ 2023 ਦੀਆਂ ਪਛਮੀ ਬੰਗਾਲ ਚੋਣਾਂ ਨੂੰ ਨਾਜਾਇਜ਼ ਕਰਾਰ ਦਿਤਾ ਜਾਵੇ। ਅਦਾਲਤ ਨੇ ਸੂਬਾ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਪ੍ਰਾਰਥਨਾ ਨੂੰ ਵੀ ਇਹ ਕਹਿੰਦਿਆਂ ਖ਼ਾਰਜ ਕਰ ਦਿਤਾ ਕਿ ਅਜਿਹੀ ਪ੍ਰਾਰਥਨਾ ਮਨਜ਼ੂਰ ਕਰਨ ਯੋਗ ਨਹੀਂ ਹੈ ਕਿਉਂਕਿ ਇਹ ਇਕ ਆਜ਼ਾਦ ਸੰਵਿਧਾਨਿਕ ਸੰਸਥਾ ਹੈ। 

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement