
Samvidhaan Hatya Diwas : ਇੰਦਰਾ ਗਾਂਧੀ ਨੇ ਇਸ ਦਿਨ 1975 ’ਚ ਲਗਾ ਦਿੱਤੀ ਸੀ ਐਮਰਜੈਂਸੀ
Samvidhaan Hatya Diwas : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ 'ਸੰਵਿਧਾਨ ਹਤਿਆ ਦਿਵਸ' ਦਾ ਐਲਾਨ ਕੀਤਾ ਹੈ। ਇਹ ਦਿਵਸ ਹਰ ਸਾਲ 25 ਜੂਨ ਨੂੰ ਮਨਾਇਆ ਜਾਵੇਗਾ।
ਇਹ ਵੀ ਪੜੋ:UP News : ਯੂਪੀ ਦੇ 800 ਪਿੰਡ ’ਚ ਹੜ੍ਹ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਕਿ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ 'ਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ।
ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਝੱਲਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।
(For more news apart from Centre declares June 25 as Samvidhaan Hatya Diwas latest news in Punjabi News in Punjabi, stay tuned to Rozana Spokesman)