Himachal Pradesh Weather: ਪਹਾੜਾਂ ਵਿਚ ਜਾਣ ਤੋਂ ਪਹਿਲਾਂ ਪੜ੍ਹ ਲਵੋ ਇਹ ਖਬਰ, ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ
Published : Jul 12, 2024, 11:29 am IST
Updated : Jul 20, 2024, 7:48 am IST
SHARE ARTICLE
Himachal Pradesh Weather News in punjabi
Himachal Pradesh Weather News in punjabi

Himachal Pradesh Weather: ਅਗਲੇ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Himachal Pradesh Weather News in punjabi : ਹਿਮਾਚਲ ਪ੍ਰਦੇਸ਼ 'ਚ ਅੱਜ ਅਤੇ ਕੱਲ੍ਹ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 14 ਤੋਂ ਅਗਲੇ ਤਿੰਨ ਦਿਨ ਮਾਨਸੂਨ ਦੀ ਰਫ਼ਤਾਰ ਮੱਠੀ ਰਹੇਗੀ। ਪਿਛਲੇ ਚਾਰ ਦਿਨਾਂ ਤੋਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧ ਗਿਆ ਹੈ।

ਇਹ ਵੀ ਪੜ੍ਹੋ: Jalandhar News: ਬਰਗਰ ਖਾਣ ਵਾਲੇ ਵੇਖ ਲੈਣ ਇਹ ਖਬਰ, ਵਿਚੋਂ ਜ਼ਿੰਦਾ ਨਿਕਲੇ ਕੀੜੇ  

ਇਸ ਵਾਰ ਸੂਬੇ ਵਿੱਚ ਮਾਨਸੂਨ ਕਮਜ਼ੋਰ ਰਿਹਾ ਹੈ। ਇਸ ਸੀਜ਼ਨ 'ਚ ਹੁਣ ਤੱਕ ਆਮ ਨਾਲੋਂ 28 ਫੀਸਦੀ ਘੱਟ ਬਾਰਿਸ਼ ਹੋਈ ਹੈ। ਮਾਨਸੂਨ ਸਿਰਮੌਰ ਜ਼ਿਲ੍ਹੇ ਤੋਂ ਸੂਬੇ ਵਿੱਚ ਦਾਖ਼ਲ ਹੋਇਆ ਹੈ ਪਰ ਸਿਰਮੌਰ ਵਿੱਚ ਹੀ ਚੰਗੀ ਬਾਰਿਸ਼ ਨਹੀਂ ਹੋਈ। ਸਿਰਮੌਰ ਵਿਚ ਆਮ ਨਾਲੋਂ 50 ਫੀਸਦੀ ਘੱਟ ਮੀਂਹ ਪਿਆ ਹੈ। ਸੂਬੇ ਵਿਚ 1 ਜੂਨ ਤੋਂ 12 ਜੁਲਾਈ ਤੱਕ ਔਸਤ ਮੀਂਹ 177.7 ਮਿਲੀਮੀਟਰ ਰਿਹਾ ਹੈ ਪਰ ਇਸ ਵਾਰ 128.1 ਮਿਲੀਮੀਟਰ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: Amritpal Singh News: MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਭਰਾ ਨੂੰ ਡਰੱਗ ਸਣੇ ਕੀਤਾ ਗ੍ਰਿਫਤਾਰ 

ਸ਼ਿਮਲਾ ਇਕੱਲਾ ਅਜਿਹਾ ਜ਼ਿਲ੍ਹਾ ਹੈ ਜਿਥੇ ਆਮ ਨਾਲੋਂ 1 ਫ਼ੀਸਦੀ ਜ਼ਿਆਦਾ ਮੀਂਹ ਪਿਆ ਹੈ। ਸ਼ਿਮਲਾ 'ਚ 177.2 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਇਥੇ ਔਸਤਨ 176.2 ਮਿਲੀਮੀਟਰ ਬਾਰਿਸ਼ ਹੋਈ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ। ਰਾਜ ਵਿਚ ਪਿਛਲੇ 24 ਘੰਟਿਆਂ ਦੌਰਾਨ, ਸੋਲਨ ਜ਼ਿਲ੍ਹੇ ਦੇ ਕਸੌਲੀ ਵਿਚ ਸਭ ਤੋਂ ਵੱਧ 38 ਮਿਲੀਮੀਟਰ, ਨਾਹਨ ਵਿੱਚ 13.2 ਮਿਲੀਮੀਟਰ, ਧਰਮਸ਼ਾਲਾ ਵਿੱਚ 9.6 ਮਿਲੀਮੀਟਰ ਅਤੇ ਪਾਲਮਪੁਰ ਵਿੱਚ 2.2 ਮਿਲੀਮੀਟਰ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਹਵਾ ਦੇ ਦਬਾਅ ਦੀ ਕਮੀ ਅਤੇ ਮਜ਼ਬੂਤ ​​ਪੱਛਮੀ ਗੜਬੜੀ ਦੇ ਸਰਗਰਮ ਨਾ ਹੋਣ ਕਾਰਨ ਚੰਗੀ ਬਾਰਿਸ਼ ਨਹੀਂ ਹੋਈ। ਰਾਮਲ ਨਾਂ ਦੇ ਚੱਕਰਵਾਤੀ ਤੂਫਾਨ ਕਾਰਨ ਮਈ ਮਹੀਨੇ ਵਿਚ ਵੀ ਚੰਗੀ ਬਾਰਿਸ਼ ਨਹੀਂ ਹੋਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Himachal Pradesh Weather News in punjabi  , stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement