
Nepal Landslide News: ਲਗਾਤਾਰ ਪੈ ਰਹੇ ਮੀਂਹ ਕਾਰਨ ਉਡਾਣਾਂ ਕੀਤੀਆਂ ਰੱਦ
Nepal Landslide News in punjabi : ਨੇਪਾਲ 'ਚ ਖਰਾਬ ਮੌਸਮ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਮੱਧ ਨੇਪਾਲ 'ਚ ਮਦਨ-ਆਸ਼ੀਰ ਹਾਈਵੇ 'ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ 'ਚ ਰੁੜ੍ਹ ਗਈਆਂ। ਸਾਰੇ ਲਾਪਤਾ ਦੱਸੇ ਜਾ ਰਹੇ ਹਨ। ਚਿਤਵਨ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 63 ਲੋਕ ਸਵਾਰ ਸਨ।
Rescue operation underway after two buses carrying around 63 passengers swept away into the #TrishuliRiver due to a #landslide on the #MadanAshritHighway in #CentralNepal this morning.
— Rozana Spokesman (@RozanaSpokesman) July 12, 2024
(Source: Purushottam Thapa, DIG of the Armed Police Force, Nepal)#NepalLandslide #Nepal pic.twitter.com/uL7C3fWxjN
ਇਹ ਵੀ ਪੜ੍ਹੋ: Agniveer Reservation: ਸਾਬਕਾ ਅਗਨੀਵੀਰਾਂ ਨੂੰ ਸੀਆਈਐਸਐਫ਼, ਬੀਐਸਐਫ਼ ਭਰਤੀਆਂ ਵਿਚ ਮਿਲੇਗਾ 10 ਫ਼ੀ ਸਦੀ ਰਾਖਵਾਂਕਰਨ
ਹਾਦਸਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਅਸੀਂ ਘਟਨਾ ਸਥਾਨ 'ਤੇ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਸਾਨੂੰ ਲਾਪਤਾ ਬੱਸਾਂ ਦੀ ਭਾਲ ਕਰਨ ਵਿੱਚ ਦਿੱਕਤ ਆ ਰਹੀ ਹੈ। ਇਸ ਦੌਰਾਨ ਖਰਾਬ ਮੌਸਮ ਕਾਰਨ ਕਾਠਮੰਡੂ ਤੋਂ ਭਰਤਪੁਰ, ਚਿਤਵਨ ਦੀਆਂ ਸਾਰੀਆਂ ਉਡਾਣਾਂ ਅੱਜ ਲਈ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Sandeep Thapar: ਸ਼ਿਵ ਸੈਨਾ ਨੇਤਾ ਸੰਦੀਪ ਥਾਪਰ ਮਾਮਲੇ ਵਿਚ ਵੱਡੀ ਕਾਰਵਾਈ, ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਕਰਮਚਾਰੀ ਮੌਕੇ 'ਤੇ ਮੌਜੂਦ ਹਨ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਲਾਪਤਾ ਬੱਸਾਂ ਦੀ ਭਾਲ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਟਵੀਟ ਕੀਤਾ ਕਿ ਮੈਂ ਨਰਾਇਣਗੜ੍ਹ-ਮੁਗਲਿਨ ਰੋਡ ਸੈਕਸ਼ਨ 'ਤੇ ਜ਼ਮੀਨ ਖਿਸਕਣ ਨਾਲ ਬੱਸ ਦੇ ਰੁੜ੍ਹ ਜਾਣ ਤੋਂ ਬਾਅਦ ਲਗਭਗ 5 ਦਰਜਨ ਯਾਤਰੀਆਂ ਦੇ ਲਾਪਤਾ ਹੋਣ ਅਤੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਜਾਇਦਾਦ ਨੂੰ ਹੋਏ ਨੁਕਸਾਨ ਦੀ ਰਿਪੋਰਟ ਤੋਂ ਬਹੁਤ ਦੁਖੀ ਹਾਂ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋ ਰਹੀ ਤਬਾਹੀ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਗ੍ਰਹਿ ਪ੍ਰਸ਼ਾਸਨ ਸਮੇਤ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮੁਸਾਫਰਾਂ ਦੀ ਭਾਲ ਅਤੇ ਪ੍ਰਭਾਵਸ਼ਾਲੀ ਬਚਾਅ ਕਰਨ ਲਈ ਨਿਰਦੇਸ਼ ਦਿੰਦਾ ਹਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Nepal Landslide News in punjabi , stay tuned to Rozana Spokesman)