Swati Maliwal Case : ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

By : BALJINDERK

Published : Jul 12, 2024, 5:45 pm IST
Updated : Jul 12, 2024, 5:45 pm IST
SHARE ARTICLE
ਬਿਭਵ ਕੁਮਾਰ
ਬਿਭਵ ਕੁਮਾਰ

Swati Maliwal Case : ਹਾਈ ਕੋਰਟ ਨੇ ਕਿਹਾ -ਉਨ੍ਹਾਂ ਨੂੰ ਰਾਹਤ ਦੇਣ ਲਈ ਕੋਈ ਉਚਿਤ ਆਧਾਰ ਨਹੀਂ ਹੈ

Swati Maliwal Case : ਦਿੱਲੀ ਹਾਈਕੋਰਟ ਨੇ ਸਵਾਤੀ ਮਾਲੀਵਾਲ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ  ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਦੀ ਸੰਭਾਵਨਾ ਹੈ। ਨਾਲ ਹੀ ਉਸ ਦੀ ਜ਼ਮਾਨਤ ਲਈ ਕੋਈ ਆਧਾਰ ਨਹੀਂ ਬਣਾਇਆ ਗਿਆ ਹੈ।

ਇਹ ਵੀ ਪੜੋ: Chandigarh News : ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖ਼ਲਾਈ ਦੇਣ ਲਈ IIT ਰੋਪੜ ਨਾਲ ਸਮਝੌਤਾ ਸਹੀਬੱਧ  

ਦਰਅਸਲ ਬਿਭਵ ਕੁਮਾਰ  ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਉਸ ਨੇ ਆਪਣੀ ਗ੍ਰਿਫ਼ਤਾਰੀ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ 'ਤੇ ਬੁੱਧਵਾਰ 10 ਜੁਲਾਈ ਨੂੰ ਸੁਣਵਾਈ ਹੋਈ ਅਤੇ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਿਆ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਕਿਹਾ ਕਿ ਉਹ ਸ਼ੁੱਕਰਵਾਰ 12 ਜੁਲਾਈ ਨੂੰ ਆਪਣਾ ਫੈਸਲਾ ਦੇਵੇਗੀ। ਹੁਣ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। 10 ਜੁਲਾਈ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਸਵਾਤੀ ਮਾਲੀਵਾਲ ਦੇ ਵਕੀਲ ਨੇ ਕਿਹਾ ਕਿ ਐਫਆਈਆਰ ਦਰਜ ਹੋਣ ਤੋਂ ਕੁਝ ਦਿਨ ਬਾਅਦ 2 ਕਲਿੱਪ ਜਾਰੀ ਕੀਤੇ ਗਏ ਅਤੇ ਕਮਰੇ ਵਿਚ ਹੋਰ ਕੋਈ ਨਹੀਂ ਸੀ। ਇੱਕ ਕਲਿੱਪ ਵਿੱਚ, ਉਹ ਇੱਕ ਪੁਲਿਸ ਅਧਿਕਾਰੀ ਨਾਲ ਕਿਸੇ ਤਰ੍ਹਾਂ ਦੀ ਬਹਿਸ ਕਰਦੀ ਨਜ਼ਰ ਆ ਰਹੀ ਹੈ। ਇਸ 'ਤੇ ਅਦਾਲਤ ਨੇ ਕਿਹਾ ਕਿ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਇਸ (ਕਲਿੱਪ) ਨਾਲ ਛੇੜਛਾੜ ਕੀਤੀ ਗਈ ਹੈ? ਇਸ ਦੇ ਜਵਾਬ 'ਚ ਮਾਲੀਵਾਲ ਦੇ ਵਕੀਲ ਨੇ ਕਿਹਾ ਕਿ ਕਿਉਂਕਿ ਕਲਿੱਪ 'ਚ ਕੁਝ ਅਜਿਹੇ ਸੰਕੇਤ ਹਨ, ਜੋ ਦਿਖਾਉਂਦੇ ਹਨ ਕਿ ਉਨ੍ਹਾਂ ਨੂੰ ਬਦਲਿਆ ਗਿਆ ਹੈ। ਪਾਰਟੀ ਦੇ ਦਰਜਨ ਤੋਂ ਵੱਧ ਅਧਿਕਾਰੀ ਉਸ ਦੇ ਸਮਰਥਨ ਵਿਚ ਸਾਹਮਣੇ ਆਏ ਅਤੇ ਸ਼ਿਕਾਇਤਕਰਤਾ ਨੂੰ ਦੋਸ਼ੀ ਠਹਿਰਾਇਆ।

(For more news apart from  Swati Maliwal Case Delhi high Court rejected bail plea of ​​Bibhav Kumar News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement