 
          	ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਹਰਿਆਣਾ ਦੇ ਚੌਟਾਲਾ ਪਰਿਵਾਰ ਦੀ ਜੱਦੀ ਰਿਹਾਇਸ਼ 'ਤੇ ਹੋਵੇਗਾ
ਗੁਰੂਗ੍ਰਾਮ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ, ਜਦੋਂ ਬੀਤੀ ਰਾਤ ਉਹਨਾਂ ਦੀ ਪਤਨੀ ਸਹੇਨਲਤਾ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਸ ਦੌਰਾਨ ਉਹਨਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਇਸ ਦੀ ਜਾਣਕਾਰੀ ਆਈ. ਐੱਨ. ਐੱਲ. ਡੀ. ਪਾਰਟੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਤੀ।
 Former Haryana Chief Minister OP Chautala
 Former Haryana Chief Minister OP Chautala
ਜਿਨ੍ਹਾਂ ਨੇ ਉਹਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਉਹਨਾਂ ਦੀ ਮੌਤ 81 ਸਾਲ ਦੀ ਉਮਰ ਵਿਚ ਹੋਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਮੌਤ ਦੀਆਂ ਖਬਰ ਸਾਹਮਣੇ ਆ ਰਹੀਆਂ ਸਨ, ਇਥੋਂ ਤੱਕ ਕਿ ਕਈ ਟੀ. ਵੀ. ਚੈਨਲਾਂ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਚਲਾ ਦਿੱਤੀ ਸੀ। ਹਾਲਾਂਕਿ ਬਾਅਦ ‘ਚ ਸੱਚ ਸਾਹਮਣੇ ਆਇਆ ਕਿ ਸਨੇਹਲਤਾ ਦੀ ਹਾਲਤ ਬੇਹੱਦ ਨਾਜ਼ੁਕ ਹੈ।
 Former Haryana Chief Minister OP Chautala's Wife  Sneh Lata
Former Haryana Chief Minister OP Chautala's Wife  Sneh Lata
ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਹਰਿਆਣਾ ਦੇ ਚੌਟਾਲਾ ਪਰਿਵਾਰ ਦੀ ਜੱਦੀ ਰਿਹਾਇਸ਼ 'ਤੇ ਹੋਵੇਗਾ। ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਜਤਾਇਆ। “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰਕ ਮੈਂਬਰਾਂ ਨੂੰ ਦੁਖਦਾਈ ਘਟਨਾ ਝੱਲਣ ਦੀ ਹਿੰਮਤ ਦੇਵੇ।
 
                     
                
 
	                     
	                     
	                     
	                     
     
     
     
     
                     
                     
                     
                     
                    