
ਪਹਿਲਾਂ ਵੀ NCPCR ਦੇ ਨਿਰਦੇਸ਼ 'ਤੇ ਟਵਿੱਟਰ ਨੇ ਨਾਬਾਲਗ ਪੀੜਤ ਦੀ ਗੋਪਨੀਯਤਾ ਦੀ ਉਲੰਘਣਾ ਕਰਨ ਲਈ ਰਾਹੁਲ ਗਾਂਧੀ ਦੇ ਖਾਤੇ ਵਿਰੁੱਧ ਕਾਰਵਾਈ ਕੀਤੀ ਸੀ।
ਨਵੀਂ ਦਿੱਲੀ: ਰਾਹੁਲ ਗਾਂਧੀ ਦੇ ਟਵਿੱਟਰ ਅਕਾਂਊਟ (Twitter Account) ਨੂੰ ਅਸਥਾਈ ਤੌਰ 'ਤੇ ਮੁਅੱਤਲ (Suspended) ਕਰਨ ਦੇ ਵਿਚਕਾਰ ਕਾਂਗਰਸ ਨੇ ਬੁੱਧਵਾਰ ਦੇਰ ਰਾਤ ਦਾਅਵਾ ਕੀਤਾ ਕਿ ਰਣਦੀਪ ਸੁਰਜੇਵਾਲਾ (Randeep Surjewala) ਸਮੇਤ 5 ਸੀਨੀਅਰ ਨੇਤਾਵਾਂ ਦੇ ਖਾਤਿਆਂ ਦੇ ਖ਼ਿਲਾਫ਼ ਅਜਿਹੀ ਹੀ ਕਾਰਵਾਈ ਕੀਤੀ ਗਈ ਹੈ।
ਹੋਰ ਪੜ੍ਹੋ: ਨੀਰਜ ਚੋਪੜਾ ਦੇ ਦਾਦੇ ਦਾ ਵੱਡਾ ਬਿਆਨ, ਕਿਹਾ- ਮੈਂ ਚਾਹੁੰਦਾ ਹਾਂ ਸਰਕਾਰ ਕਿਸਾਨਾਂ ਦੀ ਗੱਲ ਸੁਣੇ
Randeep Surjewala
ਪਾਰਟੀ ਦਾ ਕਹਿਣਾ ਹੈ ਕਿ, ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨ, ਲੋਕ ਸਭਾ ਵਿਚ ਪਾਰਟੀ ਵ੍ਹਿਪ ਮਨਿਕਮ ਟੈਗੋਰ, ਅਸਾਮ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਦੇ ਟਵਿੱਟਰ ਅਕਾਊਂਟ ਮੁਅੱਤਲ ਕਰ ਦਿੱਤੇ ਗਏ ਹਨ।
ਹੋਰ ਪੜ੍ਹੋ: ਉੜੀਸਾ 'ਚ 10 ਸਾਲਾ ਬੱਚੇ ਨਾਲ ਕੁਕਰਮ ਕਰਨ ਦੇ ਦੋਸ਼ 'ਚ ਸਕੂਲ ਅਧਿਆਪਕ ਗ੍ਰਿਫ਼ਤਾਰ
Twitter account of Surjewala and 5 Senior leaders suspended
ਹੋਰ ਪੜ੍ਹੋ: ਮੈਂ ਨਾ ਤਾਂ ਕੋਈ ਪਾਰਟੀ ਬਣਾਈ ਤੇ ਨਾ ਹੀ ਕਿਸੇ ਪਾਰਟੀ ਵਿਚ ਸ਼ਾਮਲ ਹੋਇਆ : ਚਡੂਨੀ
ਜ਼ਿਕਰਯੋਗ ਹੈ ਕਿ ਕਾਂਗਰਸ (Congress Allegations) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਪਿਛਲੇ ਹਫ਼ਤੇ ਦਿੱਲੀ ਵਿਚ ਕਥਿਤ ਤੌਰ 'ਤੇ ਬਲਾਤਕਾਰ ਅਤੇ ਕਤਲ ਦੀ ਸ਼ਿਕਾਰ ਇੱਕ ਨੌਂ ਸਾਲਾ ਬੱਚੀ ਦੇ ਪਰਿਵਾਰ ਦੇ ਨਾਲ ਤਸਵੀਰਾਂ ਟਵੀਟ ਕੀਤੀਆਂ ਸਨ। ਜਿਸ ਤੋਂ ਬਾਅਦ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (NCPCR) ਨੇ ਰਾਹੁਲ ਗਾਂਧੀ ਦੇ ਟਵੀਟ ਦਾ ਨੋਟਿਸ ਲਿਆ ਅਤੇ ਟਵਿੱਟਰ ਨੂੰ ਨਿਰਦੇਸ਼ ਦਿੱਤਾ ਕਿ ਨਾਬਾਲਗ ਪੀੜਤ ਦੀ ਗੋਪਨੀਯਤਾ ਦੀ ਉਲੰਘਣਾ ਕਰਨ ਲਈ ਕਾਂਗਰਸੀ ਨੇਤਾ ਦੇ ਖਾਤੇ ਵਿਰੁੱਧ ਕਾਰਵਾਈ ਕੀਤੀ ਜਾਵੇ।