
ਦਾਦੇ ਧਰਮ ਸਿੰਘ ਨੇ ਕਿਹਾ, ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹਨ ਅਤੇ ਕਿਸਾਨਾਂ ਦੇ ਮਿੱਤਰ ਹਨ।
ਪਾਣੀਪਤ: ਟੋਕੀਉ ਉਲੰਪਿਕਸ (Tokyo Olympics) ਵਿਚ ਗੋਲਡ ਮੈਡਲ ਜਿੱਤਣ ਤੋਂ ਬਾਅਦ, ਨੀਰਜ ਚੋਪੜਾ (Neeraj Chopra) ਦੇ ਘਰ ਲੋਕਾਂ ਵਲੋਂ ਵਧਾਈ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਵੱਖ -ਵੱਖ ਜ਼ਿਲ੍ਹਿਆਂ ਦੇ ਕਿਸਾਨ ਵੀ ਉਨ੍ਹਾਂ ਨੂੰ ਵਧਾਈ ਦੇਣ ਆਏ ਸਨ। ਭਾਰਤੀ ਕਿਸਾਨ ਯੂਨੀਅਨ (BKU) ਪਾਣੀਪਤ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਮਾਪੁਲਰ ਨੇ ਕਿਹਾ ਕਿ ਹਰ ਘਰ ਵਿਚ ਨੀਰਜ ਚੋਪੜਾ ਵਰਗਾ ਬੱਚਾ ਹੋਣਾ ਚਾਹੀਦਾ ਹੈ। ਨੌਜਵਾਨਾਂ ਨੂੰ ਨੀਰਜ ਚੋਪੜਾ ਤੋਂ ਸਿੱਖਣਾ ਚਾਹੀਦਾ ਹੈ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ: ਉੜੀਸਾ 'ਚ 10 ਸਾਲਾ ਬੱਚੇ ਨਾਲ ਕੁਕਰਮ ਕਰਨ ਦੇ ਦੋਸ਼ 'ਚ ਸਕੂਲ ਅਧਿਆਪਕ ਗ੍ਰਿਫ਼ਤਾਰ
Neeraj Chopra's Grandfather Dharam Singh
ਜ਼ਿਲ੍ਹਾ ਪ੍ਰਧਾਨ ਸੋਨੂੰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਸਰਹੱਦ 'ਤੇ ਵੀ ਕਿਸਾਨ ਦਾ ਪੁੱਤ ਦੇਸ਼ ਦੀ ਰੱਖਿਆ ਕਰਦਾ ਹੈ ਅਤੇ ਕਿਸਾਨ ਦੇ ਪੁੱਤ ਖੇਡਾਂ ਵਿਚ ਵੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਨੀਰਜ ਚੋਪੜਾ ਦੇ ਦਾਦਾ ਧਰਮ ਸਿੰਘ (Grandfather Dharam Singh) ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਕਿ ਕਿਸਾਨ ਆਗੂ ਅੱਜ ਉਨ੍ਹਾਂ ਦਾ ਸਨਮਾਨ ਕਰਨ ਆਏ ਹਨ ਅਤੇ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ।
ਹੋਰ ਪੜ੍ਹੋ: ਮੈਂ ਨਾ ਤਾਂ ਕੋਈ ਪਾਰਟੀ ਬਣਾਈ ਤੇ ਨਾ ਹੀ ਕਿਸੇ ਪਾਰਟੀ ਵਿਚ ਸ਼ਾਮਲ ਹੋਇਆ : ਚਡੂਨੀ
ਧਰਮ ਸਿੰਘ ਨੇ ਕਿਹਾ ਕਿ, ਮੈਂ ਵੀ ਕਿਸਾਨ ਪਰਿਵਾਰ ਨਾਲ ਸਬੰਧਤ ਹਾਂ। ਕਿਸਾਨ ਅੰਦੋਲਨ 'ਤੇ ਬੋਲਦਿਆਂ ਧਰਮ ਸਿੰਘ ਨੇ ਕਿਹਾ, ਮੈਂ ਚਾਹੁੰਦਾ ਹਾਂ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣੇ। ਅੱਗੇ ਸਰਕਾਰ ਦੀ ਮਰਜ਼ੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ (Support Farmers Protest) ਦਾ ਸਮਰਥਨ ਕਰਦੇ ਹਨ ਅਤੇ ਕਿਸਾਨਾਂ ਦੇ ਮਿੱਤਰ (Friend of Farmers) ਹਨ।
Neeraj Chopra
ਹੋਰ ਪੜ੍ਹੋ: ਸੁਮੇਧ ਸੈਣੀ ਦੀ ਜ਼ਮਾਨਤ ’ਤੇ ਫ਼ੈਸਲਾ ਅੱਜ, ਦੋਵੇਂ ਧਿਰਾਂ ਦੀ ਲੰਮੀ ਬਹਿਸ ਉਪਰੰਤ ਹੁਕਮ ਰਾਖਵਾਂ ਕੀਤਾ
ਧਰਮ ਸਿੰਘ ਨੇ ਕਿਹਾ ਕਿ ਅਸੀਂ ਰਾਜਨੀਤੀ ਵਿਚ ਨਹੀਂ ਆਉਣਾ ਚਾਹੁੰਦੇ ਅਤੇ ਨਾ ਹੀ ਉਹ ਨੀਰਜ ਚੋਪੜਾ ਨੂੰ ਕਿਸਾਨ ਅੰਦੋਲਨ (Farmers Protest) ਵਿਚ ਲੈ ਕੇ ਜਾਣਗੇ ਕਿਉਂਕਿ ਉਹ ਦੇਸ਼ ਦਾ ਸਿਪਾਹੀ ਹੈ ਅਤੇ ਫੌਜ ਵਿਚ ਕੰਮ ਕਰ ਰਿਹਾ ਹੈ। ਧਰਮ ਸਿੰਘ ਨੇ ਕਿਹਾ ਕਿ ਉਹ ਸਾਰੇ ਨੌਜਵਾਨਾਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਅੱਜ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪੋਤੇ ਤੋਂ ਸਿੱਖਣਾ ਚਾਹੀਦਾ ਹੈ।