
40 ਤੋਂ ਜ਼ਿਆਦਾ ਲਾਪਤਾ
ਕਿੰਨੌਰ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰਿਆ | ਸ਼ਿਮਲਾ-ਕਿੰਨੌਰ ਰਾਸ਼ਟਰੀ ਰਾਜਮਾਰਗ-5 'ਤੇ ਨਿਗੋਸਾਰੀ ਅਤੇ ਜੂਰੀ ਰੋਡ ਤੇ ਚੌਰਾ ਵਿਚਕਾਰ ਅਚਾਨਕ ਜ਼ਮੀਨ ਖਿਸਕਣ ਨਾਲ ਇਕ ਬੱਸ ਅਤੇ 6 ਹੋਰ ਵਾਹਨ ਇਸ ਦੀ ਲਪੇਟ 'ਚ ਆ ਗਏ | ਬੱਸ ਹਰਿਦੁਆਰ ਜਾ ਰਹੀ ਸੀ ਜਿਸ ਵਿਚ 30 ਤੋਂ 35 ਦੇ ਕਰੀਬ ਯਾਤਰੀ ਸਵਾਰ ਸਨ | ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ ਜਦੋਂਕਿ 14 ਲੋਕਾਂ ਨੂੰ ਬਚਾ ਲਿਆ ਗਿਆ ਹੈ |
Himachal Pradesh's Kinnaur district hit by landslide
ਰਾਜ ਆਫ਼ਤ ਪ੍ਰਬੰਧਨ ਫ਼ੋਰਸ ਦੇ ਡਾਇਰੈਕਟਰ ਕੁਮਾਰ ਮੋਖਤਾ ਨੇ ਦਸਿਆ ਕਿ ਬਚਾਅ ਮੁਹਿੰਮ ਦੇ ਸ਼ੁਰੂਆਤੀ ਘੰਟਿਆਂ 'ਚ ਘੱਟੋ-ਘੱਟੋ 14 ਲੋਕਾ ਨੂੰ ਜ਼ਖ਼ਮੀ ਹਾਲਤ 'ਚ ਮਲਬੇ 'ਚੋਂ ਕਢਿਆ ਗਿਆ ਅਤੇ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਨਾਲ ਹੀ ਦਸਿਆ ਕਿ 13 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ | ਅਧਿਕਾਰੀਆਂ ਨੇ ਦਸਿਆ ਕਿ ਜ਼ਮੀਨ ਖਿਸਕਣ ਦਾ ਹਾਦਸਾ ਕਿੰਨੌਰ ਦੇ ਚੌਰਾ ਪਿੰਡ 'ਚ ਦੁਪਹਿਰ ਵੇਲੇ ਹੋਇਆ | ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜ ਵਿਧਾਨ ਸਭਾ ਨੂੰ ਦਸਿਆ ਕਿ ਅਜਿਹੀਆਂ ਖਬਰਾਂ ਹਨ ਕਿ ਮਲਬੇ ਦੇ ਹੇਠਾਂ 50 ਤੋਂ 60 ਲੋਕ ਦਬੇ ਹੋਏ ਹਨ ਪਰ ਸਹੀ ਗਿਣਤੀ ਪਤਾ ਨਹੀਂ ਹੈ |
Himachal Pradesh's Kinnaur landslide
ਉਨ੍ਹਾਂ ਦਸਿਆ ਕਿ ਬੱਸ ਦੇ ਚਾਲਕ ਅਤੇ ਕੰਡਕਟਰ ਨੂੰ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਥਿਤੀ 'ਚ ਨਹੀਂ ਹਨ ਕਿ ਯਾਤਰੀਆਂ ਦੀ ਸਹੀ-ਸਹੀ ਗਿਣਤੀ ਦੱਸ ਸਕਣ | ਠਾਕੁਰ ਨੇ ਦਸਿਆ ਕਿ ਰਾਸ਼ਟਰੀ ਆਫਤ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ਼.), ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.), ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀ.ਆਈ.ਐਸ.ਐਫ਼.) ਅਤੇ ਸਥਾਨਕ ਪੁਲਿਸ ਰਾਹਤ ਮੁਹਿੰਮ ਲਈ ਮੌਕੇ 'ਤੇ ਪਹੁੰਚੀ ਹੋਈ ਹੈ | ਉਨ੍ਹਾਂ ਦਸਿਆ ਕਿ ਫ਼ੌਜ ਦੇ ਇਕ ਅਧਿਕਾਰੀ ਨੇ ਵੀ ਉਨ੍ਹਾਂ ਨੂੰ ਮਦਦ ਦੇਣ ਲਈ ਕਿਹਾ ਹੈ |
#किन्नौर मे भूस्खलन से कुछ वाहनो के मलबे मे दबने की खबर सुनकर दुखी हूं।ईश्वर से प्रार्थना है कि सभी सुरक्षित हो।PM @narendramodi जी व गृहमंत्री @AmitShah जी ने @jairamthakurbjp जी से बातकर हर संभव मदद करने की बात कही है।मलबे मे दबे लोगो को सुरक्षित निकालने के प्रयास किए जा रहे है
— Bikram Thakur (@Bikramthakur64) August 11, 2021
ਮੁੱਖ ਮੰਤਰੀ ਨੇ ਦਸਿਆ ਕਿ ਬਚਾਅ ਕੰਮ ਲਈ ਹੈਲੀਕਾਪਟਰ ਦੀ ਵੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਖਿਸਕਣ ਦਾ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇਲਾਕੇ 'ਚ ਮੀਂਹ ਨਹੀਂ ਪੈ ਰਿਹਾ ਸੀ | ਇਸ ਤੋਂ ਪਹਿਲਾਂ ਕਿੰਨੌਰ ਦੇ ਡਿਪਟੀ ਕਮਿਸ਼ਨਰ ਆਬਿਦ ਹੁਸੈਨ ਸਾਦਿਕ ਨੇ ਦਸਿਆ ਕਿ ਹਿਮਾਚਲ ਪ੍ਰਦੇਸ਼ ਸੜਕ ਟਰਾਂਸਪੋਰਟ ਦੀ ਬੱਸ ਸਮੇਤ ਕਈ ਵਾਹਨ ਜ਼ਮੀਨ ਖਿਸਕਣ ਕਾਰਨ ਮਲਬੇ ਹੇਠ ਦੱਬ ਗਏ | ਮਲਬੇ ਹੇਠ ਦੱਬੀ ਬੱਸ ਹਰਿਦੁਆਰ ਜਾ ਰਹੀ ਸੀ |
Himachal Pradesh's Kinnaur landslide