ਰੱਖੜੀ ਬੰਨ੍ਹ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌਤ
Published : Aug 12, 2022, 9:18 am IST
Updated : Aug 12, 2022, 9:18 am IST
SHARE ARTICLE
photo
photo

ਇਕ ਪਰਿਵਾਰ ਦੇ ਹਨ ਮਰਨ ਵਾਲੇ ਤਿੰਨ ਲੋਕ

 

 

ਅਹਿਮਦਾਬਾਦ: ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੀ ਸੋਜਿਤਰਾ ਤਹਿਸੀਲ ਦੇ ਡਾਲੀ ਪਿੰਡ ਨੇੜੇ ਕਾਰ, ਆਟੋ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ।

 

AccidentAccident

 

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚੋਂ ਤਿੰਨ ਇੱਕ ਹੀ ਪਰਿਵਾਰ ਦੇ ਸਨ। ਪੁਲਿਸ ਨੇ ਦੱਸਿਆ ਕਿ ਆਟੋ 'ਚ ਸਵਾਰ ਚਾਰ ਅਤੇ ਬਾਈਕ 'ਤੇ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

DEATHDEATH

ਜਾਣਕਾਰੀ ਮੁਤਾਬਕ ਇਕ ਹੀ ਪਰਿਵਾਰ ਦੇ ਤਿੰਨ ਲੋਕ ਰੱਖੜੀ ਦਾ ਤਿਉਹਾਰ ਮਨਾ ਕੇ ਘਰ ਪਰਤ ਰਹੇ ਸਨ। ਪੁਲਿਸ ਅਧਿਕਾਰੀ ਅਭਿਸ਼ੇਕ ਗੁਪਤਾ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਕਰੀਬ 7 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਕਾਂਗਰਸੀ ਵਿਧਾਇਕ ਦੇ ਜਵਾਈ ਕੇਤਨ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਕਾਰ ਚਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

 

PHOTOPHOTO

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement