
ਇੰਟੈਲੀਜੈਂਸ ਬਿਊਰੋ ਨੇ 15 ਅਗਸਤ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਲਰਟ ਜਾਰੀ ਕੀਤਾ ਹੈ।
ਨਵੀਂ ਦਿੱਲੀ: ਪੁਲਿਸ ਨੇ ਆਨੰਦ ਵਿਹਾਰ ਇਲਾਕੇ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ 2000 ਦੇ ਕਰੀਬ ਜ਼ਿੰਦਾ ਕਾਰਤੂਸ ਸਮੇਤ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਹੋਇਆ ਹੈ। ਏਸੀਪੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਖੇਪ ਲਖਨਊ ਲਿਜਾਈ ਜਾ ਰਹੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅਪਰਾਧਿਕ ਨੈੱਟਵਰਕ ਦਾ ਹਿੱਸਾ ਹੈ।
Delhi Police recover 2,000 live cartridges, 6 arrested
ਇੰਟੈਲੀਜੈਂਸ ਬਿਊਰੋ ਨੇ 15 ਅਗਸਤ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਲਰਟ ਜਾਰੀ ਕੀਤਾ ਹੈ। ਦਿੱਲੀ ਪੁਲਿਸ ਨੂੰ 10 ਪੰਨਿਆਂ ਦੀ ਰਿਪੋਰਟ ਸੌਂਪੀ ਗਈ ਹੈ, ਜਿਸ ਵਿਚ ਆਜ਼ਾਦੀ ਦਿਹਾੜੇ ਵਾਲੇ ਦਿਨ ਅੱਤਵਾਦੀ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ। ਆਈਬੀ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਵਰਗੇ ਅੱਤਵਾਦੀ ਸੰਗਠਨ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।
ਸੁਤੰਤਰਤਾ ਦਿਵਸ ਦੇ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ 14 ਅਗਸਤ ਨੂੰ ਸਵੇਰੇ 6 ਵਜੇ ਤੋਂ 15 ਅਗਸਤ ਨੂੰ ਦੁਪਹਿਰ 2 ਵਜੇ ਤੱਕ ਦਿੱਲੀ ਮੈਟਰੋ ਸਟੇਸ਼ਨਾਂ 'ਤੇ ਪਾਰਕਿੰਗ ਉਪਲਬਧ ਨਹੀਂ ਹੋਵੇਗੀ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਮੈਟਰੋ ਰੇਲ ਸੇਵਾਵਾਂ ਆਮ ਦੀ ਤਰ੍ਹਾਂ ਜਾਰੀ ਰਹਿਣਗੀਆਂ।