ਦਿੱਲੀ 'ਚ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਸੜਕ 'ਤੇ ਸ਼ਰੇਆਮ ਨੌਜਵਾਨ ਦਾ ਕੀਤਾ ਕਤਲ
Published : Aug 12, 2022, 3:45 pm IST
Updated : Aug 12, 2022, 3:45 pm IST
SHARE ARTICLE
photo
photo

ਘਟਨਾ ਦੀਆਂ ਤਸਵੀਰਾਂ CCTV 'ਚ ਹੋਈਆਂ ਕੈਦ

 

ਨਵੀਂ ਦਿੱਲੀ: ਦਿੱਲੀ 'ਚ ਇਕ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਦਾ ਸੜਕ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲੇ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ। ਇਹ ਘਟਨਾ ਦੱਖਣੀ ਦਿੱਲੀ ਦੇ ਮਾਲਵੀਆ ਨਗਰ ਦੇ ਇੱਕ ਬਾਜ਼ਾਰ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ 25 ਸਾਲਾ ਮਯੰਕ ਆਪਣੇ ਇਕ ਦੋਸਤ ਨਾਲ ਬਾਜ਼ਾਰ ਗਿਆ ਹੋਇਆ ਤਾਂ ਚਾਰ-ਪੰਜ ਲੋਕ ਚਾਕੂ ਲੈ ਕੇ ਉਸ ਵੱਲ ਭੱਜੇ।

DEATHDEATH

 

ਸੀਸੀਟੀਵੀ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਮਯੰਕ ਸੜਕ ਪਾਰ ਕਰਨ ਤੋਂ ਪਹਿਲਾਂ ਮੁੰਡਿਆਂ ਨਾਲ ਬਹਿਸ ਕਰ ਰਿਹਾ ਹੈ ਫਿਰ ਮੁੰਡਿਆਂ ਨੇ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਨੂੰ ਫੜ ਲਿਆ ਅਤੇ ਚਾਕੂ ਮਾਰ ਦਿੱਤਾ।

 

 

Death Death

ਸੜਕ ਪਾਰ ਕਰਨ ਵਾਲੇ ਲੋਕ ਅਤੇ ਵਾਹਨ ਚਾਲਕ ਕਿਸੇ ਨੇ ਵੀ ਲੜਕੇ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਹਮਲਾਵਰ ਇਲਾਕੇ ਤੋਂ ਭੱਜਣ ਤੋਂ ਪਹਿਲਾਂ ਮਯੰਕ ਨੂੰ ਕਈ ਵਾਰ ਚਾਕੂ ਮਾਰਦੇ ਹੋਏ ਦਿਖਾਈ ਦੇ ਰਹੇ ਹਨ। ਮਯੰਕ ਦਾ ਦੋਸਤ ਕੁਝ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਏਮਜ਼ ਲੈ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਵਿੱਚ ਦਿਖਾਈ ਦੇਣ ਵਾਲੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement