ਵਿਦਿਆਰਥਣ ਇਹ ਫੋਟੋਆਂ ਅਤੇ ਵੀਡੀਓ ਆਪਣੇ ਸੀਨੀਅਰ ਵਿਦਿਆਰਥੀ ਮੁਹੰਮਦ ਆਮਿਰ ਨੂੰ ਭੇਜ ਰਹੀ ਸੀ।
ਗਾਜ਼ੀਪੁਰ - ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਸਥਿਤ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਦਿਆਰਥਣਾਂ ਨੂੰ ਇਤਰਾਜ਼ਯੋਗ ਫੋਟੋਆਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੀ ਗੱਲ ਸਾਹਮਣੇ ਆਈ। ਦੋਸ਼ ਹੈ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਦੀ ਪਹਿਲੇ ਸਾਲ ਦੀ ਵਿਦਿਆਰਥਣ ਮਨਤਾਸ਼ਾ ਕਾਜ਼ਮੀ ਆਪਣੇ ਨਾਲ ਰਹਿਣ ਵਾਲੀਆਂ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਕਲਿੱਕ ਕਰਕੇ ਵੀਡੀਓ ਬਣਾ ਰਹੀ ਸੀ। ਉਹ ਇਹ ਫੋਟੋਆਂ ਅਤੇ ਵੀਡੀਓ ਆਪਣੇ ਸੀਨੀਅਰ ਵਿਦਿਆਰਥੀ ਮੁਹੰਮਦ ਆਮਿਰ ਨੂੰ ਭੇਜ ਰਹੀ ਸੀ।
ਮੁਹੰਮਦ ਆਮਿਰ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਮਨਤਾਸ਼ਾ ਕਾਜ਼ਮੀ ਵੱਲੋਂ ਭੇਜੀਆਂ ਫੋਟੋਆਂ ਅਤੇ ਵੀਡੀਓਜ਼ ਦੇ ਆਧਾਰ 'ਤੇ ਉਨ੍ਹਾਂ ਵਿਦਿਆਰਥਣਾਂ ਨੂੰ ਬਲੈਕਮੇਲ ਕਰ ਰਿਹਾ ਸੀ। ਜਿਸ ਤੋਂ ਬਾਅਦ ਪੀੜਤ ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਹੜਕੰਪ ਮੱਚ ਗਿਆ। ਜਦੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤਾਂ ਦੋਸ਼ ਸਹੀ ਪਾਏ ਗਏ। ਜਿਸ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ।
ਪੀੜਤ ਵਿਦਿਆਰਥਣਾਂ ਨੇ 7 ਅਗਸਤ ਨੂੰ ਸਮੂਹਿਕ ਤੌਰ 'ਤੇ ਸ਼ਿਕਾਇਤ ਕੀਤੀ ਸੀ ਕਿ ਬੀਐੱਚਐੱਮਐੱਸ ਦੂਜੇ ਸਾਲ ਦੇ ਮੁਹੰਮਦ ਆਮਿਰ ਨੇ ਆਪਣੀ ਜੂਨੀਅਰ ਬੀਐੱਚਐੱਮਐੱਸ ਪਹਿਲੇ ਸਾਲ ਦੀ ਵਿਦਿਆਰਥਣ ਮਨਤਾਸ਼ਾ ਕਾਜ਼ਮੀ ਦੀ ਮਦਦ ਨਾਲ ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਫੋਟੋਆਂ ਅਤੇ ਵੀਡੀਓਜ਼ ਬਣਾਈਆਂ ਅਤੇ ਉਸ ਦੇ ਆਧਾਰ 'ਤੇ ਕਈ ਵਿਦਿਆਰਥਣਾਂ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਕਟਰ ਐਸਕੇ ਤ੍ਰਿਪਾਠੀ ਨੇ ਦੋਵਾਂ ਨੂੰ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇੱਕ ਮਹੀਨੇ ਵਿਚ ਆਪਣੀ ਰਿਪੋਰਟ ਦੇਵੇਗੀ। ਜਿਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।