Haryana News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, 1 ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ
Published : Aug 12, 2024, 8:24 am IST
Updated : Aug 12, 2024, 8:24 am IST
SHARE ARTICLE
Clash between police and miscreants, 1 miscreant shot in the leg
Clash between police and miscreants, 1 miscreant shot in the leg

Haryana News: ਪੁਲਿਸ ਨੇ ਤਿੰਨੋਂ ਬਦਮਾਸ਼ਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ

 

Haryana News: ਕਰਨਾਲ ਦੇ ਤਰਾਵੜੀ ਅੰਜਨਥਲੀ ਰੋਡ 'ਤੇ ਸਵੇਰੇ 1.30 ਵਜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਈ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਤਿੰਨੋਂ ਬਦਮਾਸ਼ਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਹ ਤਿੰਨੋਂ ਬਦਮਾਸ਼ ਰਾਤ ਸਮੇਂ ਅੰਜਨਥਲੀ ਰੋਡ 'ਤੇ ਰਾਹਗੀਰਾਂ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਮੁਲਜ਼ਮਾਂ ਨੇ ਪੁਲਿਸ ’ਤੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ।

ਪੁਲਿਸ 'ਤੇ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੇ ਡੀਐਸਪੀ ਤਰਾਵੜੀ ਅਤੇ ਬੁਟਾਣਾ ਥਾਣੇ ਦੇ ਨਾਲ ਮੌਕੇ 'ਤੇ ਪਹੁੰਚ ਗਏ। ਜਾਂਚ ਲਈ FSL ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਮੁਕਾਬਲੇ 'ਚ ਜ਼ਖਮੀ ਹੋਏ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਜਦਕਿ ਬਾਕੀ ਦੋ ਦੋਸ਼ੀਆਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਸੰਦੌੜ ਦੇ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਤਰਾਵੜੀ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸੇ ਸਿਲਸਿਲੇ ਵਿੱਚ ਰਾਤ ਕਰੀਬ ਡੇਢ ਵਜੇ ਉਨ੍ਹਾਂ ਦੀ ਟੀਮ ਇੱਥੇ ਪੁੱਜੀ।

ਇੰਸਪੈਕਟਰ ਮਨਦੀਪ ਨੇ ਦੱਸਿਆ ਕਿ ਜਦੋਂ ਪੁਲਿਸ ਤਰਾਵੜੀ ਅੰਜਲਥਲੀ ਰੋਡ ’ਤੇ ਪੁੱਜੀ ਤਾਂ ਤਿੰਨ ਨੌਜਵਾਨ ਸੜਕ ’ਤੇ ਖੜ੍ਹੇ ਸਨ। ਜਿਵੇਂ ਹੀ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਦੇਖਿਆ ਤਾਂ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਕਰੀਬ 3 ਰਾਊਂਡ ਫਾਇਰ ਕੀਤੇ। ਇੱਕ ਗੋਲੀ ਉਸ ਦੀ ਕਾਰ ਨੂੰ ਲੱਗੀ।

ਇਸ ਦੌਰਾਨ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਇਕ ਬਦਮਾਸ਼ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਹ ਮੌਕੇ 'ਤੇ ਹੀ ਡਿੱਗ ਗਿਆ, ਜਦਕਿ ਬਾਕੀ ਦੋ ਬਦਮਾਸ਼ਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

ਤਰਾਵੜੀ ਥਾਣੇ ਦੇ ਐਸਐਚਓ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਤਿੰਨੋਂ ਬਦਮਾਸ਼ ਸੋਨੀਪਤ ਦੇ ਰਹਿਣ ਵਾਲੇ ਹਨ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਜਦਕਿ ਪੁਲਿਸ ਨੇ ਬਾਕੀ ਦੋ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


.

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement