ਖ਼ਬਰਾਂ |

ਤਾਜ਼ਾ |

Aligarh News : ਨੌਜਵਾਨ ਨਾਲ ਹੈਵਾਨੀਅਤ, ਦੋਸਤ ਨੇ ਪ੍ਰੈਸ਼ਰ ਮਸ਼ੀਨ ਨਾਲ ਪ੍ਰਾਈਵੇਟ ਪਾਰਟ 'ਚ ਭਰ ਦਿੱਤੀ ਹਵਾ , ਕੁੱਝ ਚਿਰ ਬਾਅਦ ਹੋਈ ਮੌਤ
Published : Aug 12, 2024, 3:10 pm IST
Updated : Aug 12, 2024, 3:10 pm IST
SHARE ARTICLE
  Young Man death
Young Man death

ਮ੍ਰਿਤਕ ਨੌਜਵਾਨ ਕੰਪਨੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ

Aligarh News : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮਾਮੂਲੀ ਝਗੜੇ ਕਾਰਨ ਇੱਕ ਨੌਜਵਾਨ ਦੇ ਪ੍ਰਾਈਵੇਟ ਪਾਰਟ 'ਚ ਪ੍ਰੈਸ਼ਰ ਮਸ਼ੀਨ ਨਾਲ ਹਵਾ ਭਰ ਦਿੱਤੀ। ਇਸ ਕਾਰਨ ਪੂਰਾ ਸਰੀਰ ਫੁੱਲ ਗਿਆ ਅਤੇ ਉਹ ਚੀਕਣ ਲੱਗਾ। ਕੁਝ ਸਮੇਂ ਬਾਅਦ ਉਸ ਦੇ ਪੇਟ ਦੀਆਂ ਨਾੜਾਂ ਫਟ ਗਈਆਂ ਅਤੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਆਲਮਪੁਰ ਦਾ ਰਹਿਣ ਵਾਲਾ ਸੀ। ਜੋ ਕੰਪਨੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਪੂਰਾ ਮਾਮਲਾ ਅਲੀਗੜ੍ਹ ਦੇ ਲੋਢਾ ਥਾਣਾ ਖੇਤਰ ਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 33 ਸਾਲਾ ਵੀਰਪਾਲ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਏਲਮਪੁਰ ਗੜਿਆ ਕੰਪਨੀ ਵਿੱਚ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਵੀਰਪਾਲ ਸਿੰਘ ਨੇ ਸ਼ੁੱਕਰਵਾਰ ਰਾਤ ਨੂੰ ਕੰਪਨੀ ਵਿੱਚ ਰਾਤ ਦੀ ਡਿਊਟੀ ਕੀਤੀ ਸੀ। ਸ਼ਨੀਵਾਰ ਸਵੇਰੇ ਵੀਰਪਾਲ ਸਿੰਘ ਦੇ ਘਰ ਵੀਰਪਾਲ ਦੀ ਤਬੀਅਤ ਖਰਾਬ ਹੋਣ ਦਾ ਫੋਨ ਆਇਆ ਸੀ ਅਤੇ ਉਸ ਦਾ ਪੂਰਾ ਸਰੀਰ ਫੁੱਲਿਆ ਹੋਇਆ ਸੀ। ਪਰਿਵਾਰ ਵਾਲੇ ਵੀਰਪਾਲ ਨੂੰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। 

ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਕਿਸੇ ਨੇ ਉਸ ਦੇ ਪ੍ਰਾਈਵੇਟ ਪਾਰਟ 'ਚ ਪ੍ਰੈਸ਼ਰ ਮਸ਼ੀਨ ਨਾਲ ਹਵਾ ਭਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਐਤਵਾਰ ਨੂੰ ਸੀਓ ਗਾਭਨਾ ਅਤੇ ਥਾਣਾ ਇੰਚਾਰਜ ਦੀ ਹਾਜ਼ਰੀ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਵੀਰਪਾਲ ਦੇ ਪਿਤਾ ਦੀ ਤਰਫੋਂ ਸਾਥੀ ਕਰਮਚਾਰੀ ਜੀਤੂ, ਫੈਕਟਰੀ ਮਾਲਕ ਅਤੇ ਹੋਰ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੀਓ ਗਭਨਾ ਰੰਜਨ ਸ਼ਰਮਾ ਅਨੁਸਾਰ ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ।

 

Location: India, Uttar Pradesh

SHARE ARTICLE

ਏਜੰਸੀ

Advertisement

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM
Advertisement