SEBI Advises News: ''ਘਬਰਾਓ ਜਾਂ ਉਲਝਣ ਵਿੱਚ ਨਾ ਪਓ''… ਹਿੰਡਨਬਰਗ ਦੀ ਰਿਪੋਰਟ 'ਤੇ ਸੇਬੀ ਦੀ ਨਿਵੇਸ਼ਕਾਂ ਨੂੰ ਸਲਾਹ
Published : Aug 12, 2024, 3:56 pm IST
Updated : Aug 12, 2024, 5:05 pm IST
SHARE ARTICLE
SEBI Advises News
SEBI Advises News

SEBI Advises News: 'ਨਿਵੇਸ਼ਕਾਂ ਨੂੰ ਹਿੰਡਨਬਰਗ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਵਿਚ ਦਿੱਤਾ ਗਿਆ ਬੇਦਾਅਵਾ ਜ਼ਰੂਰ ਪੜ੍ਹਨਾ ਚਾਹੀਦਾ'

SEBI advises investors on Hindenburg report News: ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਉਨ੍ਹਾਂ ਦੇ ਪਤੀ ਧਵਲ ਬੁਚ ਨੇ ਅਮਰੀਕੀ ਸ਼ਾਰਟ ਸੇਲਰ ਰਿਸਰਚ ਫਰਮ ਹਿੰਡਨਬਰਗ ਦੇ ਦੋਸ਼ਾਂ 'ਤੇ ਬਿਆਨ ਜਾਰੀ ਕੀਤਾ ਹੈ। ਮਾਰਕੀਟ ਰੈਗੂਲੇਟਰ ਸੇਬੀ ਨੇ ਹਿੰਡਨਬਰਗ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ ਅਤੇ ਸੇਬੀ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਰਿਪੋਰਟ ਨੂੰ ਲੈ ਕੇ ਨਿਵੇਸ਼ਕਾਂ 'ਚ ਕਿਸੇ ਤਰ੍ਹਾਂ ਦਾ ਤਣਾਅ ਨਾ ਹੋਵੇ, ਇਸ ਦੇ ਨਾਲ ਹੀ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੂੰ ਹਿੰਡਨਬਰਗ ਰਿਪੋਰਟ ਦੇ ਭਰਮ ਵਿਚ ਆਉਣ ਦੀ ਜ਼ਰੂਰਤ ਨਹੀਂ ਹੈ। ਸੇਬੀ ਨੇ ਨਿਵੇਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਅਜਿਹੀਆਂ ਰਿਪੋਰਟਾਂ ਨੂੰ ਪੜ੍ਹ ਲੈਣ ਅਤੇ ਜਾਂਚ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ।

ਇਹ ਵੀ ਪੜ੍ਹੋ: Punjab School Holidays: ਬੱਚਿਆਂ ਨੂੰ ਲੱਗ ਗਈਆਂ ਮੌਜਾਂ! ਇਸ ਹਫ਼ਤੇ ਛੁੱਟੀਆਂ ਹੀ ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ 

ਸੇਬੀ ਨੇ ਸੋਮਵਾਰ ਨੂੰ ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ ਜਾਰੀ ਆਪਣੇ ਬਿਆਨ 'ਚ ਕਿਹਾ ਕਿ ਚੇਅਰਪਰਸਨ ਮਾਧਵੀ ਪੁਰੀ ਬੁਚ ਸਮੇਂ-ਸਮੇਂ 'ਤੇ ਸਾਰੀਆਂ ਜ਼ਰੂਰੀ ਜਾਣਕਾਰੀਆਂ ਦੇ ਰਹੀ ਹੈ। ਚੇਅਰਪਰਸਨ ਬਣਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਸੰਭਾਵੀ ਹਿੱਤਾਂ ਦੇ ਟਕਰਾਅ ਨਾਲ ਜੁੜੇ ਮਾਮਲਿਆਂ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਅਜਿਹੀ ਸਥਿਤੀ ਵਿੱਚ, ਨਿਵੇਸ਼ਕਾਂ ਨੂੰ ਰਿਪੋਰਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਭੰਬਲਭੂਸੇ ਵਿੱਚ ਪੈਣ ਦੀ ਜ਼ਰੂਰਤ ਨਹੀਂ ਹੈ ਅਤੇ ਨਿਵੇਸ਼ਕਾਂ ਨੂੰ ਹਿੰਡਨਬਰਗ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਵਿੱਚ ਦਿੱਤਾ ਗਿਆ ਬੇਦਾਅਵਾ ਜ਼ਰੂਰ ਪੜ੍ਹਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Shambhu Border News: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕਿਹਾ

ਦਰਅਸਲ, ਹਿੰਡਨਬਰਗ ਨੇ ਰਿਪੋਰਟ ਵਿਚ ਇਕ ਬੇਦਾਅਵਾ ਵੀ ਦਿੱਤਾ ਹੈ, ਜਿਸ ਦਾ ਜ਼ਿਕਰ ਸੇਬੀ ਨੇ ਨਿਵੇਸ਼ਕਾਂ ਨੂੰ ਕੀਤਾ ਹੈ। ਸੇਬੀ ਨੇ ਕਿਹਾ ਕਿ ਪਿਛਲੇ ਸਾਲ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਤੋਂ ਬਾਅਦ ਅਸੀਂ 24 'ਚੋਂ 23 ਜਾਂਚਾਂ ਪੂਰੀਆਂ ਕਰ ਲਈਆਂ ਹਨ। ਪਿਛਲੀ ਰਿਪੋਰਟ ਵਿੱਚ ਲਗਾਏ ਗਏ ਦੋਸ਼ ਸਾਬਤ ਨਹੀਂ ਹੋਏ ਹਨ। ਹੁਣ ਬਲੈਕਸਟੋਨ 'ਤੇ ਲਾਏ ਜਾ ਰਹੇ ਦੋਸ਼ ਵੀ ਗਲਤ ਹਨ। ਸੇਬੀ ਨੇ ਨਿਵੇਸ਼ਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਰਿਪੋਰਟਾਂ ਤੋਂ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from SEBI Advises News, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement