
Haryana News: ਪੁਲਿਸ 'ਤੇ ਵੀ ਕੀਤੀ ਗਈ ਫਾਇਰਿੰਗ
Haryana News: ਹਰਿਆਣਾ ਦੇ ਸਿਰਸਾ ਜ਼ਿਲੇ 'ਚ ਐਤਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 8 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਉਨ੍ਹਾਂ 'ਤੇ ਵੀ ਗੋਲੀਆਂ ਚਲਾ ਦਿੱਤੀਆਂ।
ਪੜ੍ਹੋ ਇਹ ਖ਼ਬਰ : Punjab News: ਵਿਕਾਸ ਬੱਗਾ ਕਤਲਕਾਂਡ ’ਚ ਵੱਡੀ ਕਾਰਵਾਈ: ਪੁਲਿਸ ਨੇ ਭਗੋੜਾ ਮੁਲਜ਼ਮ ਮੁਕੁਲ ਮਿਸ਼ਰਾ ਨੂੰ ਕੀਤਾ ਗ੍ਰਿਫ਼ਤਾਰ
ਇਹ ਦੇਖ ਕੇ ਪਹਿਲਾ ਪੁਲਿਸ ਵਾਲਾ ਆਪਣੀ ਜਾਨ ਬਚਾਉਣ ਲਈ ਭੱਜਿਆ। ਇਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉਥੋਂ ਖਿੰਡਾਇਆ ਗਿਆ। ਹਿੰਸਕ ਝੜਪ ਤੋਂ ਬਾਅਦ ਐੱਸਪੀ ਵਿਕਰਾਂਤ ਭੂਸ਼ਣ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਜੀਵਨ ਨਗਰ ਇਲਾਕੇ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਖ਼ਬਰ : Panthak News: ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ- ਜਥੇਦਾਰ ਗਿਆਨੀ ਰਘਬੀਰ ਸਿੰਘ
ਚਸ਼ਮਦੀਦਾਂ ਨੇ ਦੱਸਿਆ ਕਿ ਦੋਵਾਂ ਗੁੱਟਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਇਸ ਦੌਰਾਨ ਮੌਕੇ 'ਤੇ ਰੌਲਾ ਪੈ ਗਿਆ। ਝੜਪ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪਰ ਪੁਲਿਸ ਟੀਮ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਚਲਦੀਆਂ ਦੇਖ ਕੇ ਪੁਲਿਸ ਵਾਲੇ ਪਹਿਲਾਂ ਆਪਣੀ ਜਾਨ ਬਚਾਉਣ ਲਈ ਭੱਜੇ। ਬਾਅਦ ਵਿੱਚ ਅੱਥਰੂ ਗੈਸ ਦੇ ਗੋਲਿਆਂ ਰਾਹੀਂ ਭੀੜ ਨੂੰ ਖਿੰਡਾਇਆ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਦੇ ਰਾਣੀਆ ਵਿੱਚ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਵਿੱਚ ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਬਹਿਸ ਹੋਈ, ਬਾਅਦ ਵਿੱਚ ਦੋਨਾਂ ਗੁੱਟਾਂ ਦੇ ਲੋਕਾਂ ਨੇ ਗੋਲੀ ਚਲਾ ਦਿੱਤੀ, ਜਿਸ ਵਿੱਚ ਅੱਠ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ 'ਚ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਰਾਣੀਆ 'ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
(For more Punjabi news apart from Shooting between two factions of Namdhari Dera, 8 people injured, stay tuned to Rozana Spokesman)