ਪਟਰੌਲ ਤੇ ਡੀਜ਼ਲ ਨੂੰ ਦੁਬਾਰਾ ਸਰਕਾਰੀ ਕੰਟਰੋਲ ਹੇਠ ਲਿਆਂਦਾ ਜਾਵੇ : ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ
Published Sep 12, 2018, 8:53 am IST
Updated Sep 12, 2018, 8:53 am IST
ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਲਈ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਨੂੰ ਬਰਾਬਰ ਜ਼ਿੰਮੇਵਾਰ ਦਸਦਿਆਂ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ............
Mayawati
 Mayawati

ਨਵੀਂ ਦਿੱਲੀ : ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਲਈ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਨੂੰ ਬਰਾਬਰ ਜ਼ਿੰਮੇਵਾਰ ਦਸਦਿਆਂ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਸਰਕਾਰ ਕੋਲੋਂ ਪਟਰੌਲ ਅਤੇ ਡੀਜ਼ਲ ਨੂੰ ਦੁਬਾਰਾ ਸਰਕਾਰੀ ਕੰਟਰੋਲ ਹੇਠ ਲਿਆਉਣ ਦੀ ਮੰਗ ਕੀਤੀ ਹੈ। ਮਾਇਆਵਤੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਦੇਸ਼ ਵਿਚ ਡੀਜ਼ਲ ਅਤੇ ਪਟਰੌਲ ਦੀਆਂ ਕੀਮਤਾਂ ਆਸਾਮਾਨ ਛੂਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਜਿਹੀ ਹਾਲਤ ਪੈਦਾ ਕਰਨ ਲਈ ਮੁੱਖ ਤੌਰ 'ਤੇ ਭਾਜਪਾ ਅਤੇ ਕਾਂਗਰਸ ਦੋਵੇਂ ਹੀ ਪਾਰਟੀਆਂ ਦੀਆਂ ਸਰਕਾਰਾਂ ਬਰਾਬਰ ਜ਼ਿੰਮੇਵਾਰ ਅਤੇ ਕਸੂਰਵਾਰ ਹਨ।

ਬਸਪਾ ਮੁਖੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2014 ਵਿਚ ਸੱਤਾ ਦੇ ਛੇ ਮਹੀਨਿਆਂ ਅੰਦਰ ਹੀ ਪਟਰੌਲ ਵਾਂਗ ਡੀਜ਼ਲ ਨੂੰ ਸਰਕਾਰੀ
ਕੰਟਰੋਲ ਤੋਂ ਮੁਕਤ ਕਰ ਦਿਤਾ ਸੀ। ਭਾਜਪਾ ਨੇ ਅਪਣੇ ਇਸ ਘੋਰ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਫ਼ੈਸਲੇ ਨੂੰ ਵੱਡੇ ਆਰਥਕ ਸੁਧਾਰ ਵਜੋਂ ਪੇਸ਼ ਕੀਤਾ ਅਤੇ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦੋ ਸਾਲ ਦੇ ਸਾਸ਼ਨ ਵਿਚ ਕਾਫ਼ੀ ਹੱਦ ਤਕ ਇਹੋ ਰਵਈਆ ਸੀ ਅਤੇ ਜੂਨ 2010 ਵਿਚ ਪਟਰੌਲ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰ ਦਿਤਾ ਗਿਆ ਸੀ।

Advertisement

ਮਾਇਆਵਤੀ ਨੇ ਕਿਹਾ ਕਿ ਭਾਜਪਾ ਸਰਕਾਰ ਅਪਣਾ ਅੜੀਅਲ ਗ਼ਰੀਬ ਵਿਰੋਧੀ ਰਵਈਆ ਤਿਆਗੇ ਅਤੇ ਸਖ਼ਤ ਮਹਿੰਗਾਈ ਕਾਰਲ ਦੇਸ਼ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਪਟਰੌਲ ਤੇ ਡੀਜ਼ਲ ਨੂੰ ਦੁਬਾਰਾ ਸਰਕਾਰੀ ਕੰਟਰੋਲ ਹੇਠ ਲੈ ਕੇ ਆਵੇ ਜਾਂ ਇਨ੍ਹਾਂ ਦੀਟਾਂ ਕੀਮਤਾਂ ਨੂੰ ਕੰਟਰੋਲ ਕਰੇ। ਮੋਦੀ ਸਰਕਾਰ ਨੂੰ ਘੇਰਦਿਆਂ ਬਸਪਾ ਮੁਖੀ ਨੇ ਕਿਹਾ ਕਿ ਭਾਜਪਾ ਦੀ ਮੌਜੂਦਾ ਸਰਕਾਰ ਨੇ ਨਾ ਸਿਰਫ਼ ਕਾਂਗਰਸ ਦੀਆਂ ਗ਼ਲਤ ਨੀਤੀਆਂ ਨੂੰ ਅੱਗੇ ਵਧਾਇਆ ਸਗੋਂ ਨੋਟਬੰਦੀ ਨਾਲ ਹਾਲਾਤ ਹੋਰ ਖ਼ਰਾਬ ਕਰ ਦਿਤੇ। (ਏਜੰਸੀ)

Location: India, Delhi, New Delhi

ਸਬੰਧਤ ਖ਼ਬਰਾਂ

Advertisement

 

Advertisement
Advertisement