ਪੰਜਾਬ ਸਰਕਾਰ ਵੱਲੋਂ 10151 ਐਸ.ਸੀ. ਨੌਜਵਾਨਾਂ ਦਾ 41.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼: ਧਰਮਸੋਤ
Published : Sep 12, 2021, 5:52 pm IST
Updated : Sep 12, 2021, 6:55 pm IST
SHARE ARTICLE
Sadhu Singh Dharmsot
Sadhu Singh Dharmsot

ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ `ਤੇ ਕਰਜ਼ੇ ਮੁਹੱਈਆ ਕਰਵਾਏ

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 10151 ਐਸ.ਸੀ. ਨੌਜਵਾਨਾਂ ਦੇ 50-50 ਹ਼ਜਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ. ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ  ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੂਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਹਰ ਤਰ੍ਹਾਂ ਦੇ ਕਰਜ਼ਿਆਂ ਵਿੱਚੋਂ 50-50 ਹਜ਼ਾਰ ਰੁਪਏ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

 

CM PunjabCM Punjab

 

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਸਵੈ-ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰ `ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘੱਟ ਵਿਆਜ ਦਰ `ਤੇ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਦੀ ਵਸੂਲੀ ਦਰ ਲਗਭੱਗ 77 ਫੀਸਦੀ ਹੈ।

 

Sadhu Singh DharmsotSadhu Singh Dharmsot

 

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਕਰਜ਼ੇ ਵਪਾਰ ਦਾ ਫੇਲ੍ਹ ਹੋਣਾ, ਲਾਭਪਾਤਰੀ ਦੀ ਮੌਤ ਹੋਣਾ, ਘਰ ਵਿੱਚ ਕੋਈ ਕਮਾਉਣ ਵਾਲਾ ਨਾ ਹੋਣਾ ਅਤੇ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਕਰਕੇ ਵੀ, ਵਾਪਸ ਕਰਨ `ਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪ੍ਰੇਸ਼ਾਨੀ `ਚੋਂ ਕੱਢਣ ਲਈ ਇਹ ਕਰਜ਼ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

 

Sadhu Singh DharmsotSadhu Singh Dharmsot

 

ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਐਸ.ਸੀ. ਨੌਜਵਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਹਿਲਾਂ ਵੀ 14260 ਐਸ.ਸੀ. ਕਰਜ਼ਦਾਰਾਂ ਦਾ 45.41 ਕਰੋੜ ਰੁਪਏ ਮੁਆਫ ਕੀਤੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ `ਤੇ ਕਰਜ਼ੇ ਮੁਹੱਈਆ ਕਰਵਾਏ ਹਨ।

 

CM PunjabCM Punjab

 

ਧਰਮਸੋਤ ਨੇ ਅੱਗੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ `ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ ਦਰ `ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement