
ਪਹਿਲਾਂ ਵੀ ਧਨੌਲੀ ਵਿਧਾਨ ਸਭਾ ਦੇ ਵਿਧਾਇਕ ਪ੍ਰੀਤਮ ਸਿੰਘ ਪੰਵਾਰ ਨੂੰ ਪਾਰਟੀ ਵਿੱਚ ਹੋ ਚੁੁੱਕੇ ਸ਼ਾਮਲ
ਨਵੀਂ ਦਿੱਲੀ: ਉਤਰਾਖੰਡ ਦੀ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਐਤਵਾਰ ਨੂੰ ਪਾਰਟੀ ਦਾ ਇੱਕ ਹੋਰ ਵਿਧਾਇਕ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ। ਉੱਤਰਕਾਸ਼ੀ ਜ਼ਿਲ੍ਹੇ ਦੀ ਪੁਰੋਲਾ ਸੀਟ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।
Uttarakhand Congress MLA from Purola, Rajkumar joins BJP at the party's office in Delhi
— ANI (@ANI) September 12, 2021
He joined the party in the presence of Union Minister Dharmendra Pradhan, Uttarakhand CM Pushkar Singh Dhami & State party president Madan Kaushik pic.twitter.com/H74yzFJtKu
ਇਸ ਦੌਰਾਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਭਾਜਪਾ ਸੰਸਦ ਮੈਂਬਰ ਅਤੇ ਰਾਸ਼ਟਰੀ ਬੁਲਾਰੇ ਅਨਿਲ ਬਲੂਨੀ ਅਤੇ ਉੱਤਰਾਖੰਡ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਦਨ ਕੌਸ਼ਿਕ ਵੀ ਮੌਜੂਦ ਸਨ।
Rajkumar joins BJP at the party's office in Delhi
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਭਾਜਪਾ ਪਹਿਲਾਂ ਹੀ ਧਨੌਲੀ ਵਿਧਾਨ ਸਭਾ ਦੇ ਵਿਧਾਇਕ ਪ੍ਰੀਤਮ ਸਿੰਘ ਪੰਵਾਰ ਨੂੰ ਪਾਰਟੀ ਵਿੱਚ ਸ਼ਾਮਲ ਕਰ ਚੁੱਕੀ ਹੈ। ਹੁਣ ਇੱਕ ਹੋਰ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।