
ਰਾਜਕੁਮਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਭਾਜਪਾ ਦੇ ਬੁਲਾਰੇ ਅਨਿਲ ਬਲੂਨੀ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਤਰਾਖੰਡ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਭਾਜਪਾ ਦੇ ਰਾਸ਼ਟਰੀ ਮੀਡੀਆ ਮੁਖੀ ਅਤੇ ਰਾਜ ਸਭਾ ਮੈਂਬਰ ਅਨਿਲ ਬਲੂਨੀ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਸੂਬਾ ਪ੍ਰਧਾਨ ਮਦਨ ਕੌਸ਼ਿਕ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।
ਰਾਜਕੁਮਾਰ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਭਾਜਪਾ ਦੇ ਬੁਲਾਰੇ ਅਨਿਲ ਬਲੂਨੀ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਰਾਜਕੁਮਾਰ ਇੱਕ ਹਫਤੇ ਦੇ ਅੰਦਰ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਉੱਤਰਾਖੰਡ ਦੇ ਦੂਜੇ ਵਿਧਾਇਕ ਹਨ। ਇਸ ਤੋਂ ਪਹਿਲਾਂ ਕਾਂਗਰਸ ਦੇ ਸਮਰਥਨ ਨਾਲ ਜਿੱਤਣ ਵਾਲੇ ਆਜ਼ਾਦ ਵਿਧਾਇਕ ਪ੍ਰੀਤਮ ਸਿੰਘ ਪੰਵਾਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ।