ਕਿਸਾਨਾਂ ਦੇ ਹੱਕ 'ਚ ਖੁੱਲ੍ਹ ਕੇ ਬੋਲੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ, ਲਿਖਿਆ ਯੋਗੀ ਨੂੰ ਪੱਤਰ
Published : Sep 12, 2021, 7:31 pm IST
Updated : Sep 12, 2021, 7:31 pm IST
SHARE ARTICLE
Varun Gandhi
Varun Gandhi

ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਕੀਤੀ ਬੇਨਤੀ

 

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖੀ। ਚਿੱਠੀ ’ਚ ਉਨ੍ਹਾਂ ਨੇ ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ, ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਬੋਨਸ ਦੇਣ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਾਸ਼ੀ ਦੁੱਗਣੀ ਕਰਨ ਅਤੇ ਡੀਜ਼ਲ ’ਤੇ ਸਬਸਿਡੀ ਦੇਣ ਦੀ ਮੰਗ ਕੀਤੀ ਹੈ। ਵਰੁਣ ਗਾਂਧੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦਾ ਵੀ ਸਮਰਥਨ ਕੀਤਾ ਹੈ।

Photo

ਯੋਗੀ ਨੂੰ ਲਿਖੀ ਦੋ ਪੰਨਿਆਂ ਦੀ ਚਿੱਠੀ ’ਚ ਵਰੁਣ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੱਸਿਆਵਾਂ ਦੇ ਹੱਲ ਲਈ ਕੁਝ ਸੁਝਾਅ ਵੀ ਦਿੱਤੇ ਹਨ। ਵਰੁਣ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਯੋਗੀ ਆਦਿੱਤਿਆਨਾਥ ਨੂੰ ਲਿਖੀ ਚਿੱਠੀ ਦੀ ਕਾਪੀ ਨੂੰ ਟਵਿੱਟਰ ’ਤੇ ਵੀ ਸਾਂਝਾ ਕੀਤਾ ਹੈ ਤੇ ਲਿਖਿਆ ਹੈ ਕਿ ਕਿਸਾਨਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦਿਵਾਉਂਦੀ ਮੇਰੀ ਚਿੱਠੀ ਮਾਣਯੋਗ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਦੇ ਨਾਮ, ਉਮੀਦ ਹੈ ਕਿ ਕਿਸਾਨਾਂ ਦੀ ਗੱਲ ਜ਼ਰੂਰ ਸੁਣੀ ਜਾਵੇਗੀ। 

Photo

ਚਿੱਠੀ ਵਿਚ ਵਰੁਣ ਗਾਂਧੀ ਨੇ ਗੰਨੇ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ, ਜਦਕਿ ਉੱਤਰ ਪ੍ਰਦੇਸ਼ ’ਚ ਇਸ ਦੀ ਮੌਜੂਦਾ ਕੀਮਤ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਵਰੁਣ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੋਂ 200 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਵਾਧੂ ਬੋਨਸ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਦਦ ਦੁੱਗਣੀ ਕਰ ਕੇ 12 ਹਜ਼ਾਰ ਰੁਪਏ ਪ੍ਰਤੀ ਸਾਲ ਕੀਤੀ ਜਾਣੀ ਚਾਹੀਦੀ ਹੈ।

Farmers ProtestFarmers Protest

ਬਿਜਲੀ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਨੂੰ ਸਾਂਝਾ ਕਰਦੇ ਹੋਏ ਵਰੁਣ ਗਾਂਧੀ ਨੇ ਚਿੱਠੀ ਵਿਚ ਕਿਹਾ ਕਿ ਡੀਜ਼ਲ ’ਤੇ 20 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇਣ ਅਤੇ ਬਿਜਲੀ ਦੀਆਂ ਦਰਾਂ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਇਸ ਮਹੀਨੇ ਦੀ 5 ਤਾਰੀਖ ਨੂੰ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਮੁਜ਼ੱਫਰਨਗਰ ’ਚ ਬੁਲਾਈ ਗਈ ਮਹਾਪੰਚਾਇਤ ਵਿਚ ਸ਼ਾਮਲ ਹੋਏ ਸਨ। ਉਸ ਸਮੇਂ ਵੀ ਵਰੁਣ ਗਾਂਧੀ ਨੇ ਕਿਹਾ ਸੀ ਕਿ ਉਹ ਆਪਣੇ ਹੀ ਲੋਕ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। 

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement