ਗੁਜਰਾਤ ਦਾ ਅਗਲਾ ਮੁੱਖ ਮੰਤਰੀ ਕੌਣ? ਫੈਸਲੇ ਲਈ ਭਾਜਪਾ ਨੇ ਵਿਧਾਇਕ ਦਲ ਦੀ ਬੁਲਾਈ ਮੀਟਿੰਗ
Published : Sep 12, 2021, 11:09 am IST
Updated : Sep 12, 2021, 11:14 am IST
SHARE ARTICLE
Narendra Singh Tomar
Narendra Singh Tomar

ਨਰਿੰਦਰ ਸਿੰਘ ਤੋਮਰ ਅਤੇ ਤਰੁਣ ਚੁੱਘ ਗੁਜਰਾਤ ਭਾਜਪਾ ਪ੍ਰਧਾਨ ਸੀ ਆਰ ਪਾਟਿਲ ਦੇ ਘਰ ਪਹੁੰਚੇ

 

ਅਹਿਮਦਾਬਾਦ: ਭਾਜਪਾ ਨੇ ਵਿਜੈ ਰੁਪਾਣੀ ਦੇ ਅਸਤੀਫੇ ਤੋਂ ਬਾਅਦ ਗੁਜਰਾਤ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਸ ਬਾਰੇ ਫੈਸਲਾ ਲੈਣ ਲਈ ਅੱਜ (ਐਤਵਾਰ) ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਕਈ ਨਾਂ ਅੱਗੇ ਚੱਲ ਰਹੇ ਹਨ। ਪਰ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਭਾਜਪਾ ਇਕ ਵਾਰ ਫਿਰ ਨਵੇਂ ਮੁੱਖ ਮੰਤਰੀ ਨਾਲ ਹੈਰਾਨ ਕਰ ਸਕਦੀ ਹੈ।

 

Vijay Rupani Vijay Rupani

 

ਇਸ ਤੋਂ ਪਹਿਲਾਂ, ਜਦੋਂ ਰੁਪਾਨੀ ਨੂੰ ਪਿਛਲੀ ਵਾਰ ਮੁੱਖ ਮੰਤਰੀ ਬਣਾਇਆ ਗਿਆ ਸੀ, ਉਦੋਂ ਨਿਤਿਨ ਪਟੇਲ ਦਾ ਨਾਂ   ਮੁੱਖ ਮੰਤਰੀ ਲਈ ਅੱਗੇ ਚੱਲ ਰਿਹਾ ਸੀ। ਹਾਲਾਂਕਿ, ਬਾਅਦ ਵਿੱਚ ਜਦੋਂ ਮੁੱਖ ਮੰਤਰੀ ਦੇ ਨਾਮ ਦੀ ਘੋਸ਼ਣਾ ਕੀਤੀ ਗਈ,  ਉਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ, ਮੁੱਕ ਮੰਤਰੀ ਲਈ ਰੁਪਾਨੀ ਦੇ ਨਾਮ ਦੀ ਘੋਸ਼ਣਾ ਕੀਤੀ ਗਈ। ਜਿਹੜੇ ਨਾਂ ਇਸ ਵੇਲੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਮੋਹਰੀ ਹਨ, ਉਨ੍ਹਾਂ ਵਿੱਚੋਂ ਇੱਕ ਨਾਮ ਉਪ ਮੁੱਖ ਮੰਤਰੀ ਨਿਤਿਨ ਪਟੇਲ ਦਾ ਵੀ ਹੈ, ਜੋ ਇਸ ਵੇਲੇ ਉਪ ਮੁੱਖ ਮੰਤਰੀ ਹਨ।

  ਹੋਰ ਵੀ ਪੜ੍ਹੋ: ਉੱਤਰ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਮਾਂ-ਪੁੱਤ ਦੀ ਮੌਤ

Vijay RupaniVijay Rupani

 

ਇਸ ਦੇ ਨਾਲ ਹੀ ਪਾਟੀਦਾਰ ਭਾਈਚਾਰੇ ਤੋਂ ਆਉ ਵਾਲੇ ਕੇਂਦਰੀ ਮੰਤਰੀ ਮਨਸੁਖ ਮੰਡਵੀਆ, ਪੁਰਸ਼ੋਤਮ ਰੁਪਾਲਾ, ਜੋ  ਦੇ ਨਾਂ ਵੀ ਸ਼ਾਮਲ ਹਨ। ਲਕਸ਼ਦੀਪ ਦੇ ਪ੍ਰਸ਼ਾਸਕ ਪ੍ਰਫੁੱਲ ਪਟੇਲ ਅਤੇ ਗੋਰਧਨ ਜ਼ਦਾਫੀਆ ਵੀ ਉਨ੍ਹਾਂ ਵਿੱਚੋਂ ਹਨ ਜਿਨ੍ਹਾਂ ਨੂੰ ਗੁਜਰਾਤ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ।
ਗਾਂਧੀਨਗਰ  ਵਿਚ ਬੀਜੇਪੀ ਦੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਗੁਜਰਾਤ ਭਾਜਪਾ ਪ੍ਰਧਾਨ ਸੀ ਆਰ ਪਾਟਿਲ ਦੇ ਘਰ ਪਹੁੰਚ ਚੁੱਕੇ ਹਨ। 

  ਹੋਰ ਵੀ ਪੜ੍ਹੋ:  ਕਿਸਾਨ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

 

 

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement