ਛੱਤੀਸਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਨਾਲ ਟਕਰਾਈ ਬੱਸ, 7 ਲੋਕਾਂ ਦੀ ਹੋਈ ਮੌਤ
Published : Sep 12, 2022, 2:31 pm IST
Updated : Sep 12, 2022, 2:31 pm IST
SHARE ARTICLE
PHOTO
PHOTO

ਤਿੰਨ ਲੋਕ ਗੰਭੀਰ ਜ਼ਖਮੀ

 

ਕੋਰਬਾ: ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਮਦਈ ਘਾਟ ਨੇੜੇ ਸੋਮਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਕ ਬੱਸ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਮਰਨ ਵਾਲਿਆਂ ਵਿੱਚ 4 ਪੁਰਸ਼, 2 ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਰਾਏਪੁਰ ਤੋਂ ਸੀਤਾਪੁਰ ਜਾ ਰਹੀ ਤੇਜ਼ ਰਫਤਾਰ ਬੱਸ (ਨੰਬਰ- CG 04 MM3195) ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਹਾਈਵੇਅ ਪੈਟਰੋਲਿੰਗ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। 6 ਲੋਕਾਂ ਦੀਆਂ ਲਾਸ਼ਾਂ ਨੂੰ ਪੋਡੀ ਉਪੋਰਦਾ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਰੱਖਿਆ ਗਿਆ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਵੀ ਹਸਪਤਾਲ ਪਹੁੰਚ ਗਏ ਹਨ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਹਾਦਸੇ ਤੋਂ ਬਾਅਦ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਦਾ ਵੀ ਢੁੱਕਵਾਂ ਪ੍ਰਬੰਧ  ਕਰਨ ਦੇ ਨਿਰਦੇਸ਼ ਦਿੱਤੇ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਸ ਰਾਏਪੁਰ ਤੋਂ ਸੀਤਾਪੁਰ ਜਾ ਰਹੀ ਸੀ।

Location: India, Chhatisgarh, Korba

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement