
ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਤੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ
ਨਵੀਂ ਦਿੱਲੀ - ਅੰਮ੍ਰਿਤਸਰ ਤੋਂ ਇਕ ਲੜਕੀ ਦੀ ਨਸ਼ੇ ਵਿਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਤੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ। ਇਸ ਵੀਡੀਓ ਨੂੰ ਲੈ ਕੇ ਕਈ ਸਿਆਸੀ ਲੀਡਰਾਂ ਦੀ ਬਿਆਨਬਾਜ਼ੀ ਵੀ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਲੈ ਕੇ ਭਾਜਪਾ ਸਾਂਸਦ ਪ੍ਰਵੇਸ਼ ਸਾਹਿਬ ਸਿੰਘ ਨੇ ਇਕ ਟਵੀਟ ਕੀਤਾ ਹੈ। ਟਵੀਟ ਵਿਚ ਉਹਨਾਂ ਨੇ ਵੀਡੀਓ ਵੀ ਸ਼ੇਅਰ ਕੀਤੀ ਹੈ।
आज पंजाब के हालात इतने बुरे हैं कि ड्रग्स लोगों कि जान ले रहा है और जब माफियाओं पर कार्रवाई होती है तो आप विधायक बचाव करते हैं। 2 महीने में पंजाब को नशा मुक्त बनाने का वादा किया था केजरीवाल और भगवंत मान ने। pic.twitter.com/fPeACopfc2
— Parvesh Sahib Singh (@p_sahibsingh) September 12, 2022
ਪ੍ਰਵੇਸ਼ ਸਾਹਿਬ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਦੇ ਹਾਲਾਤ ਇੰਨੇ ਖਰਾਬ ਹਨ ਕਿ ਨਸ਼ਾ ਲੋਕਾਂ ਦੀ ਜਾਨ ਲੈ ਰਿਹਾ ਹੈ ਅਤੇ ਜਦੋਂ ਮਾਫੀਆ ਖਿਲਾਫ਼ ਕਾਰਵਾਈ ਹੁੰਦੀ ਹੈ ਤਾਂ 'ਆਪ' ਵਿਧਾਇਕ ਬਚਾਅ ਕਰਦੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਨੇ 2 ਮਹੀਨਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ। ਦੱਸ ਦਈਏ ਕਿ ਵਾਇਰਲ ਵੀਡੀਓ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦਿਆਂ 15 ਸ਼ੱਕੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਇਹਨਾਂ ਵਿਚੋਂ 3 ਕੋਲੋਂ 118 ਗ੍ਰਾਮ ਹੈਰੋਇਨ ਵੀ ਫੜੀ ਗਈ ਹੈ।