ਕੇਰਲ ’ਚ ਮੁੜ ਫੈਲਿਆ ਨਿਪਾਹ ਵਾਇਰਸ
Published : Sep 12, 2023, 9:30 pm IST
Updated : Sep 12, 2023, 9:30 pm IST
SHARE ARTICLE
Kerala fights Nipah virus again
Kerala fights Nipah virus again

ਕੇਂਦਰੀ ਸਿਹਤ ਮੰਤਰੀ ਨੇ ਦੋ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ



ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਦੇ ਕੋਝੀਕੋਡ ਜ਼ਿਲ੍ਹੇ ’ਚ ਨਿਪਾਹ ਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਾਂਡਵੀਆ ਨੇ ਕਿਹਾ ਕਿ ਮਾਹਰਾਂ ਦੀ ਇਕ ਕੇਂਦਰੀ ਟੀਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਨਿਪਾਹ ਵਾਇਰਸ ਦੀ ਲਾਗ ਨਾਲ ਨਜਿੱਠਣ ’ਚ ਸੂਬਾ ਸਰਕਾਰ ਦੀ ਮਦਦ ਕਰਨ ਲਈ ਕੇਰਲ ਭੇਜਿਆ ਗਿਆ ਹੈ। ਕੇਰਲ ਦੇ ਸਿਹਤ ਵਿਭਾਗ ਨੇ ਬੀਤੀ ਰਾਤ ਜਾਰੀ ਬਿਆਨ ’ਚ ਕਿਹਾ ਕਿ ਕੋਝੀਕੋਡ ’ਚ ਸੋਮਵਾਰ ਨੂੰ ਬੁਖਾਰ ਕਾਰਨ ਦੋ ਲੋਕਾਂ ਦੀ ‘ਗੈਰ-ਕੁਦਰਤੀ ਮੌਤ’ ਹੋਣ ਦੀ ਸੂਚਨਾ ਮਿਲੀ ਸੀ ਅਤੇ ਇਕ ਮ੍ਰਿਤਕ ਦੇ ਰਿਸ਼ਤੇਦਾਰ ਵੀ ‘ਆਈ.ਸੀ.ਯੂ.’ ’ਚ ਦਾਖ਼ਲ ਹਨ।

 

ਮਾਂਡਵੀਆ ਨੇ ਪੱਤਰਕਾਰਾਂ ਨੂੰ ਦਸਿਆ ਕਿ ਨਿਪਾਹ ਵਾਇਰਸ ਕਾਰਨ ਕੋਝੀਕੋਡ ’ਚ ਦੋ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਲਈ ਮਾਹਿਰਾਂ ਦੀ ਇਕ ਕੇਂਦਰੀ ਟੀਮ ਸੂਬੇ ’ਚ ਭੇਜੀ ਗਈ ਹੈ ਅਤੇ ਇਸ ਨਾਲ ਸੂਬਾ ਸਰਕਾਰ ਨੂੰ ਲਾਗ ਨਾਲ ਨਜਿੱਠਣ ’ਚ ਵੀ ਮਦਦ ਮਿਲੇਗੀ।
ਸੂਤਰਾਂ ਅਨੁਸਾਰ ਕੇਰਲ ਦੇ ਚਾਰ ਹੋਰ ਲੋਕਾਂ ਦੇ ਨਮੂਨੇ ਮਾਰੂ ਵਾਇਰਸ ਦੀ ਜਾਂਚ ਲਈ ਪੁਣੇ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਭੇਜੇ ਗਏ ਹਨ।

 

ਇਸ ਤੋਂ ਪਹਿਲਾਂ ਦਿਨ ’ਚ, ਕੇਰਲ ਸਰਕਾਰ ਨੇ ਕੋਝੀਕੋਡ ’ਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਅਤੇ ਲੋਕਾਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਮਾਸਕ ਦੀ ਵਰਤੋਂ ਕਰਨ ਦੀ ਸਲਾਹ ਦਿਤੀ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਫੇਸਬੁੱਕ ’ਤੇ ਇਕ ਪੋਸਟ ’ਚ ਕਿਹਾ ਕਿ ਸਰਕਾਰ ਦੋਵਾਂ ਲੋਕਾਂ ਦੀ ਮੌਤ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਚਿੰਤਾ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਆਦਾਤਰ ਲੋਕ ਜੋ ਮ੍ਰਿਤਕ ਦੇ ਨਜ਼ਦੀਕੀ ਸੰਪਰਕ ’ਚ ਸਨ, ਦਾ ਇਲਾਜ ਕੀਤਾ ਜਾ ਰਿਹਾ ਹੈ।

 

ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕੋਜ਼ੀਕੋਡ ’ਚ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਸਮੁੱਚਾ ਸਿਹਤ ਵਿਭਾਗ ਚੌਕਸ ਹੈ। ਕੋਝੀਕੋਡ ’ਚ 2018 ਅਤੇ 2021 ’ਚ ਵੀ ਨਿਪਾਹ ਵਾਇਰਸ ਕਾਰਨ ਮੌਤਾਂ ਹੋਈਆਂ ਸਨ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਨਿਪਾਹ ਵਾਇਰਸ ਦੀ ਲਾਗ ਜਾਨਵਰਾਂ ਤੋਂ ਲੋਕਾਂ ’ਚ ਫੈਲਦੀ ਹੈ। ਇਹ ਬਿਮਾਰੀ ਗੰਧਲੇ ਭੋਜਨ ਜਾਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ ’ਚ ਵੀ ਫੈਲ ਸਕਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement