ਇਸ ਸੂਚੀ ਵਿੱਚ PM ਮੋਦੀ, ਜੇਪੀ ਨੱਡਾ, ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ ਸਮੇਤ 40 ਨੇਤਾਵਾਂ ਦੇ ਨਾਂ ਸ਼ਾਮਲ
Haryana Elections 2024 : ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ ਸਮੇਤ 40 ਨੇਤਾਵਾਂ ਦੇ ਨਾਂ ਸ਼ਾਮਲ ਹਨ।
ਇਹ ਵੱਡੇ ਆਗੂ ਕਰਨਗੇ ਪ੍ਰਚਾਰ
ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਅਤੇ ਹੋਰ ਆਗੂ ਵੀ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਆਉਣਗੇ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗਣ ਆਉਣਗੇ। ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਕ੍ਰਿਸ਼ਨਪਾਲ ਗੁਰਜਰ, ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਅਤੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।
5 ਅਕਤੂਬਰ ਨੂੰ ਹੋਣਗੀਆਂ ਚੋਣਾਂ
ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਹਰਿਆਣਾ 'ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 12 ਸਤੰਬਰ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ 40 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣੀ ਸੀ ਅਤੇ ਕਾਂਗਰਸ ਨੇ 30 ਸੀਟਾਂ ਜਿੱਤੀਆਂ ਸਨ।
ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਅਕਤੂਬਰ 2019 ਵਿੱਚ ਹੋਈਆਂ ਸਨ। ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਗਠਜੋੜ ਨੇ ਰਾਜ ਸਰਕਾਰ ਬਣਾਈ ਅਤੇ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਬਣੇ। ਹਾਲਾਂਕਿ ਬਾਅਦ ਵਿੱਚ ਸਮੀਕਰਨ ਬਦਲ ਗਏ ਅਤੇ ਪਾਰਟੀ ਨੇ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।