Sitaram Yechury : ਕਾਮਰੇਡ ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ AIIMS ਨੂੰ ਕੀਤੀ ਜਾਵੇਗੀ ਦਾਨ , ਦੇਹਾਂਤ ਤੋਂ ਬਾਅਦ ਪਰਿਵਾਰ ਦਾ ਫੈਸਲਾ
Published : Sep 12, 2024, 7:09 pm IST
Updated : Sep 12, 2024, 7:18 pm IST
SHARE ARTICLE
 Sitaram Yechury
Sitaram Yechury

ਸੀਪੀਆਈ ਐਮ ਨੇਤਾ ਸੀਤਾਰਾਮ ਯੇਚੁਰੀ ਦਾ ਦੁਪਹਿਰ 3.05 ਵਜੇ ਦੇਹਾਂਤ ਹੋ ਗਿਆ

 Sitaram Yechury : ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਯੇਚੁਰੀ ਦੀ ਮ੍ਰਿਤਕ ਦੇਹ ਏਮਜ਼ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ। 

ਦਰਅਸਲ 72 ਸਾਲਾ ਕਾਮਰੇਡ ਆਗੂ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੀਨੀਅਰ ਆਗੂ ਦਾ ਦੁਪਹਿਰ 3.05 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 19 ਅਗਸਤ ਨੂੰ ਸਾਹ ਨਾਲੀ ਦੀ ਗੰਭੀਰ ਲਾਗ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

ਏਮਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 72 ਸਾਲਾ ਸੀਤਾਰਾਮ ਯੇਚੁਰੀ ਨੂੰ 19 ਅਗਸਤ, 2024 ਨੂੰ ਨਿਮੋਨੀਆ ਨਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਦੁਪਹਿਰ 3:05 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਸਿੱਖਿਆ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼ ਦਿੱਲੀ ਨੂੰ ਦਾਨ ਕਰ ਦਿੱਤੀ ਹੈ। ਏਮਜ਼ ਦੇ ਸੂਤਰਾਂ ਮੁਤਾਬਕ ਫੇਫੜਿਆਂ ਦੀ ਲਾਗ ਅਤੇ ਮਲਟੀ-ਆਰਗਨ ਫੇਲ ਹੋਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ ਅੱਜ ਵੀਰਵਾਰ ਨੂੰ ਉਨ੍ਹਾਂ ਦੇ ਘਰ (ਵਸੰਤ ਕੁੰਜ ਨਿਵਾਸ) ਲਿਜਾਈ ਜਾਵੇਗੀ। ਇਸ ਤੋਂ ਬਾਅਦ ਭਲਕੇ ਸ਼ੁੱਕਰਵਾਰ ਨੂੰ ਸ਼ਾਮ 6 ਵਜੇ ਪਾਰਟੀ ਦਫ਼ਤਰ ਵਿਖੇ ਅੰਤਿਮ ਦਰਸ਼ਨ ਦੀ ਯੋਜਨਾ ਬਣਾਈ ਜਾ ਰਹੀ ਹੈ। ਏਮਜ਼ ਪ੍ਰਸ਼ਾਸਨ ਦੇ ਬਿਆਨ ਮੁਤਾਬਕ ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਵਾਪਸ ਏਮਜ਼ ਨੂੰ ਸੌਂਪ ਦਿੱਤਾ ਜਾਵੇਗਾ।

Location: India, Delhi

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement